Punjab News: ਆਮ ਆਦਮੀ ਕਲੀਨਿਕਾਂ ਨੂੰ ਮਿਲੇ ਨਵੇਂ ਮੈਡੀਕਲ ਅਫ਼ਸਰ!

Top Trending News ਸਿਹਤ ਪੰਜਾਬ

 

Punjab News: ਆਮ ਆਦਮੀ ਕਲੀਨਿਕਾਂ ਨੂੰ ਮਿਲੇ ਨਵੇਂ ਮੈਡੀਕਲ ਅਫ਼ਸਰ!

ਜਲੰਧਰ ‘ਚ 8 ਹੋਰ ਨਵੇਂ ਆਮ ਆਦਮੀ ਕਲੀਨਿਕ ਹੋਣਗੇ ਸ਼ੁਰੂ, ਲੋਕਾਂ ਨੂੰ ਘਰ ਦੇ ਨੇੜੇ ਹੀ ਮਿਲੇਗੀ ਇਲਾਜ ਦੀ ਸੁਵਿਧਾ

ਜਲੰਧਰ-

Punjab News! ਮੁੱਖ ਮੰਤਰੀ ਪੰਜਾਬ ਭਗੰਵਤ ਸਿੰਘ ਮਾਨ ਦੇ ਹੁਕਮਾਂ ਅਤੇ ਮਾਨਯੋਗ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਰੀਜਾਂ ਨੂੰ ਘਰ ਦੇ ਨੇੜੇ ਹੀ ਇਲਾਜ ਦੀ ਸੁਵਿਧਾ ਉਪਲਬਧ ਕਰਵਾਉਣ ਲਈ ਜਲੰਧਰ ਵਿੱਚ 8 ਹੋਰ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ। ਇਸਦੇ ਮੱਦੇਨਜਰ ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਗਰਗ ਵੱਲੋਂ ਵੀਰਵਾਰ ਨੂੰ ਇਨ੍ਹਾਂ ਕਲੀਨਿਕਾਂ ਵਿੱਚ ਤਾਈਨਾਤ ਹੋਣ ਵਾਲੇ ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।

ਜਿਕਰਯੋਗ ਹੈ ਕਿ ਉਮੀਦਵਾਰਾਂ ਨੂੰ ਮੈਰਿਟ ਦੇ ਆਧਾਰ ‘ਤੇ ਸਟੇਸ਼ਨ ਅਲਾਟ ਕੀਤੇ ਗਏ ਅਤੇ ਨਿਯੁਕਤੀ ਪੱਤਰ ਜਾਰੀ ਕੀਤੇ ਗਏ, ਨਵੇਂ ਸਟਾਫ ਵਿੱਚ ਨਿਯੁਕਤੀ ਨੂੰ ਲੈ ਕੇ ਕਾਫੀ ਉਤਸਾਹ ਨਜ਼ਰ ਆਇਆ।

ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਆਮ ਆਦਮੀ ਕਲੀਨਿਕਾਂ ਦੇ ਸਟਾਫ਼ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਦੇ ਸਾਰੇ ਸਟਾਫ ਨੂੰ ਮਰੀਜਾਂ ਨੂੰ ਦੇਖਣ ਸੰਬੰਧੀ ਆਨਲਾਈਨ ਪ੍ਰਕ੍ਰਿਰਿਆ ਬਾਰੇ ਜਾਣਕਾਰੀ ਦਿੱਤੀ ਗਈ। ਆਮ ਆਦਮੀ ਕਲੀਨਿਕ ਵਿਖੇ ਇੱਕ ਡਾਕਟਰ ਦੇ ਨਾਲ ਇੱਕ ਫਾਰਮਾਸਿਸਟ/ਕਲੀਨਿਕ ਅਸਿਸਟੈਂਟ ਆਪਣੀਆਂ ਸੇਵਾਵਾਂ ਦੇਣਗੇ।

ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਦੱਸਿਆ ਗਿਆ ਕਿ ਜਲੰਧਰ ਚ ਬੁੱਢਾਮਲ ਗਰਾਊਂਡ, ਗੁਰੂ ਰਵਿਦਾਸ ਮੰਦਰ ਸਿਧਾਰਥ ਨਗਰ, ਪੋਲੋਟੈਕਨਿਕਲ ਕਾਲੇਜ, ਸਲੇਮਪੁਰ, ਸਰਾਏਖਾਸ ਐਸਐਚਸੀ ਅਤੇ ਸਪੋਰਟਸ ਐਂਡ ਸਰਜੀਕਲ ਕੰਪਲੈਕਸ ਵਿਖੇ ਨਵੇਂ ਆਮ ਆਦਮੀ ਕਲੀਨਿਕ ਖੁੱਲ ਰਹੇ ਹਨ ਅਤੇ ਮੈਡੀਕਲ ਸਟਾਫ਼ ਦੀ ਨਿਯੁਕਤੀ ਉਪਰੰਤ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ ਦੇਖਣ ਦੀ ਮੁੱਢਲੀ ਪ੍ਰਕ੍ਰਿਰਿਆ ਜਲਦ ਹੀ ਸ਼ੁਰੂ ਕਰ ਦਿੱਤੀ ਜਾਵੇਗੀ।

ਇਨ੍ਹਾਂ ਨਵੇਂ 8 ਆਮ ਆਦਮੀ ਕਲੀਨਿਕਾਂ ਦੇ ਖੁਲਣ ਨਾਲ ਜਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵੱਧ ਕੇ 83 ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਇੱਥੇ ਮਰੀਜਾਂ ਨੂੰ 102 ਤਰ੍ਹਾਂ ਦੀਆਂ ਦਵਾਈਆਂ ਬਿਨਾ ਕਿਸੇ ਖਰਚ ਦੇ ਮਿਲਣਗੀਆਂ, ਇਸਦੇ ਨਾਲ ਹੀ 47 ਤਰ੍ਹਾਂ ਦੇ ਲੈਬ ਟੈਸਟ ਦੀ ਸੁਵਿਧਾ, ਗਰਭਵਤੀ ਔਰਤਾਂ ਲਈ ਐਮਪੈਨਲਡ ਸੈਂਟਰ ‘ਤੇ ਮੁਫਤ ਸਕੈਨਿੰਗ ਅਤੇ ਓਪੀਡੀ ਦੌਰਾਨ ਐਂਟੀ ਰੈਬੀਜ਼ ਵੈਕਸੀਨ ਦੀ ਸੁਵਿਧਾ ਵੀ ਮੁਫ਼ਤ ਉਪਲਬਧ ਹੋਵੇਗੀ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।