Rain Alert: ਅਗਲੇ 2-3 ਘੰਟਿਆਂ ‘ਚ ਭਾਰੀ ਮੀਂਹ ਤੇ ਝੱਖੜ ਦੀ ਚੇਤਾਵਨੀ

Top Trending News ਪੰਜਾਬ

 

Rain Alert: ਅਗਲੇ 2-3 ਘੰਟਿਆਂ ‘ਚ ਭਾਰੀ ਮੀਂਹ ਤੇ ਝੱਖੜ ਦੀ ਚੇਤਾਵਨੀ

Rain Alert: ਖ਼ਰਾਬ ਮੌਸਮ ਨੂੰ ਲੈ ਕੇ ਸਰਕਾਰ ਵੱਲੋਂ ਮੋਬਾਈਲ ਅਲਰਟ ਜਾਰੀ; 100 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਦਿੱਲੀ-NCR ‘ਚ ‘ਓਰੇਂਜ ਅਲਰਟ’

ਚੰਡੀਗੜ੍ਹ, 11 ਜੂਨ 2026 –ਉੱਤਰ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਅਗਲੇ 2-3 ਘੰਟਿਆਂ ਵਿੱਚ ਤੂਫ਼ਾਨ ਦੇ ਨਾਲ ਜ਼ੋਰਦਾਰ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਇਸ ਨੂੰ ਲੈ ਕੇ ‘ਰੈੱਡ ਅਲਰਟ’ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ-ਐੱਨ.ਸੀ.ਆਰ. (Delhi-NCR) ਵਿੱਚ ਵੀ ਤੇਜ਼ ਹਵਾਵਾਂ ਚੱਲਣ ਅਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।

ਦਿੱਲੀ-ਐੱਨ.ਸੀ.ਆਰ. ਸਮੇਤ ਕਈ ਰਾਜਾਂ ਲਈ ਮੌਸਮ ਵਿਭਾਗ ਨੇ ‘ਓਰੇਂਜ ਅਲਰਟ’ ਜਾਰੀ ਕੀਤਾ ਹੈ। ਖ਼ਰਾਬ ਮੌਸਮ ਦੇ ਖ਼ਦਸ਼ੇ ਨੂੰ ਦੇਖਦਿਆਂ ਸਰਕਾਰ ਵੱਲੋਂ ਮੋਬਾਈਲ ਫ਼ੋਨਾਂ ‘ਤੇ ਵੀ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਮੁਤਾਬਕ ਅਗਲੇ ਤਿੰਨ ਘੰਟਿਆਂ ਵਿੱਚ ਦਿੱਲੀ-ਐੱਨ.ਸੀ.ਆਰ. ਸਮੇਤ ਪੱਛਮੀ ਯੂਪੀ ਦੇ ਕਈ ਜ਼ਿਲ੍ਹਿਆਂ ਵਿੱਚ 100 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਝੱਖੜ ਚੱਲਣ ਅਤੇ ਮੀਂਹ ਪੈਣ ਦੀ ਆਸ਼ੰਕਾ ਪ੍ਰਗਟਾਈ ਗਈ ਹੈ।

ਮੌਸਮ ਵਿਭਾਗ ਨੇ ਜਿਨ੍ਹਾਂ ਇਲਾਕਿਆਂ ਲਈ ‘ਰੈੱਡ ਅਲਰਟ’ ਜਾਰੀ ਕੀਤਾ ਹੈ, ਉਨ੍ਹਾਂ ਵਿੱਚ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਦੇ ਜ਼ਿਲ੍ਹੇ ਸ਼ਾਮਲ ਹਨ। ਯੂਪੀ ਦੇ ਆਗਰਾ ਅਤੇ ਮਥੁਰਾ ਲਈ ਰੈੱਡ ਅਲਰਟ ਜਾਰੀ ਹੋਇਆ ਹੈ। ਜਦਕਿ ਹਰਿਆਣਾ ਦੇ ਅੰਬਾਲਾ, ਹਿਸਾਰ, ਜੀਂਦ, ਕੈਥਲ, ਕਰਨਾਲ, ਕੁਰੂਕਸ਼ੇਤਰ, ਪੰਚਕੂਲਾ, ਪਾਣੀਪਤ, ਰੋਹਤਕ, ਸੋਨੀਪਤ ਅਤੇ ਯਮੁਨਾਨਗਰ ਵਿੱਚ ਜ਼ਬਰਦਸਤ ਝੱਖੜ ਅਤੇ ਮੀਂਹ ਦਾ ਰੈੱਡ ਅਲਰਟ ਹੈ।

ਦੂਜੇ ਪਾਸੇ, ਪੰਜਾਬ ਦੇ ਬਰਨਾਲਾ, ਚੰਡੀਗੜ੍ਹ, ਫ਼ਤਹਿਗੜ੍ਹ ਸਾਹਿਬ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਨਵਾਂਸ਼ਹਿਰ, ਪਟਿਆਲਾ, ਰੂਪਨਗਰ, ਸੰਗਰੂਰ ਅਤੇ ਐੱਸ.ਏ.ਐੱਸ. ਨਗਰ (ਮੋਹਾਲੀ) ਵਰਗੇ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।