ਵੱਡੀ ਖ਼ਬਰ: ਨੌਜਵਾਨ ਦੇ ਕਤਲ ਮਾਮਲੇ ‘ਚ ਦੋਸਤ ਹੀ ਨਿੱਕਲੇ ਕਾਤਲ

ਪੰਜਾਬ
  • ਵੱਡੀ ਖ਼ਬਰ: ਨੌਜਵਾਨ ਦੇ ਕਤਲ ਮਾਮਲੇ ‘ਚ ਦੋਸਤ ਹੀ ਨਿੱਕਲੇ ਕਾਤਲ

ਸ੍ਰੀ ਚਮਕੌਰ ਸਾਹਿਬ ਮੋਰਿੰਡਾ 12 ਜੂਨ (ਭਟੋਆ)

ਸ੍ਰੀ ਚਮਕੌਰ ਪੁਲਿਸ ਨੇ ਇੱਕ ਨੌਜਵਾਨ ਨੂੰ ਨਸ਼ੇ ਦੀ ਵੱਧ ਡੋਜ਼ (ਓਵਰਡੋਜ਼) ਦੇ ਕੇ ਮਾਰਨ ਅਤੇ ਉਸਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਦੇ ਮਾਮਲੇ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਮ੍ਰਿਤਕ ਦੇ ਦੋ ਦੋਸਤਾਂ ਅਤੇ ਉਹਨਾਂ ਨੂੰ ਨਸ਼ੀਲਾ ਪਦਾਰਥ ਸਪਲਾਈ ਕਰਨ ਵਾਲੇ ਇੱਕ ਹੋਰ ਵਿਅਕਤੀ ਸਮੇਤ ਕੁੱਲ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਗੁਰਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਬਲਜਿੰਦਰ ਸਿੰਘ ਪੁੱਤਰ ਖੇਮ ਸਿੰਘ ਵਾਸੀ ਪਿੰਡ ਡਹਿਰ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਇਆ ਸੀ ਕਿ ਉਨ੍ਹਾਂ ਦਾ 26 ਸਾਲਾ ਲੜਕਾ ਹਰਵਿੰਦਰ ਸਿੰਘ ਬੀਤੀ 1 ਜੂਨ 2026 ਨੂੰ ਘਰੋਂ ਗਿਆ ਸੀ। ਘਰੋਂ ਜਾਣ ਤੋਂ ਬਾਅਦ ਉਸਨੇ ਆਪਣੀ ਮਾਤਾ ਨੂੰ ਫ਼ੋਨ ‘ਤੇ ਦੱਸਿਆ ਸੀ ਕਿ ਉਹ ਆਪਣੇ ਦੋਸਤਾਂ ਇੰਦਰਜੀਤ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਪਿੰਡ ਡਹਿਰ ਅਤੇ ਧਰਮ ਸਿੰਘ ਉਰਫ਼ ਲਾਲੀ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਰਾਮਗੜ੍ਹ ਨਾਲ ਜਾ ਰਿਹਾ ਹੈ।

ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਤੋਂ ਬਾਅਦ ਹਰਵਿੰਦਰ ਦਾ ਫ਼ੋਨ ਲਗਾਤਾਰ ਬੰਦ ਆਉਣ ਲੱਗਾ। ਇੰਸਪੈਕਟਰ ਢਿੱਲੋ ਅਨੁਸਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਇੰਦਰਜੀਤ ਸਿੰਘ ਅਤੇ ਧਰਮ ਸਿੰਘ ਉਰਫ ਲਾਲੀ ਪਹਿਲਾਂ ਵੀ ਉਸ ਦੇ ਲੜਕੇ ਹਰਵਿੰਦਰ ਸਿੰਘ ਨਾਲ ਨਸ਼ੇ ਦਾ ਸੇਵਨ ਕਰਦੇ ਰਹਿੰਦੇ ਸਨ ਜਿਸ ਬਾਰੇ ਹਰਵਿੰਦਰ ਸਿੰਘ ਵੱਲੋਂ ਹੀ ਉਸਨੂੰ ਦੱਸਿਆ ਗਿਆ ਸੀ।.ਜਿਸ ਸਬੰਧੀ ਪਰਿਵਾਰ ਵੱਲੋਂ ਪਹਿਲਾਂ ਥਾਣਾ ਸ੍ਰੀ ਚਮਕੌਰ ਸਾਹਿਬ ਵਿਖੇ ਉਸਦੀ ਗੁੰਮਸ਼ੁਦਗੀ ਦੀ ਰਿਪੋਰਟ ਵੀ ਦਰਜ ਕਰਵਾਈ ਗਈ ਸੀ। ਜਿਸ ਦੀ ਉਹ ਆਪਣੇ ਪਰਿਵਾਰਿਕ ਮੈਂਬਰਾਂ ਨਾਲ ਲਗਾਤਾਰ ਭਾਲ ਕਰਦਾ ਆ ਰਿਹਾ ਸੀ, ਪਰੰਤੂ ਹਰਵਿੰਦਰ ਸਿੰਘ ਦਾ ਕੋਈ ਥਾਂ ਪਤਾ ਨਹੀਂ ਲੱਗਿਆ ਬਲਜਿੰਦਰ ਸਿੰਘ ਨੇ ਆਪਣੇ ਬਿਆਨ ਵਿੱਚ ਇਹ ਦੋਸ਼ ਲਾਇਆ ਕਿ ਹਰਵਿੰਦਰ ਸਿੰਘ ਨੂੰ ਉਸਦੇ ਦੋਸਤਾਂ ਵੱਲੋਂ ਨਸ਼ੇ ਦੀ ਬਦ ਡੋਜ਼ ਦੇ ਕੇ ਜਾਂ ਟੀਕਾ ਲਗਾ ਕੇ ਮਾਰ ਦਿੱਤਾ ਗਿਆ ਤੇ ਉਹਦੀ ਲਾਸ਼ ਖੁਰਦੁਰਦ ਕਰ ਦਿੱਤੀ ਗਈ ਹੈ ਢਿਲੋ ਨੇ ਦੱਸਿਆ ਕਿ ਬਲਜਿੰਦਰ ਸਿੰਘ ਦੇ ਬਿਆਨ ਦੇ ਅਧਾਰ ਤੇ ਅਤੇ ਪੁਲਿਸ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਹਰਵਿੰਦਰ ਸਿੰਘ ਨੂੰ ਉਸਦੇ ਉਪਰੋਕਤ ਦੋਵਾਂ ਦੋਸਤਾਂ (ਇੰਦਰਜੀਤ ਸਿੰਘ ਅਤੇ ਧਰਮ ਸਿੰਘ ਉਰਫ਼ ਲਾਲੀ) ਵੱਲੋਂ ਹੀ ਨਸ਼ੇ ਦੀ ਵੱਧ ਡੋਜ਼ ਦੇ ਕੇ ਮਾਰ ਦਿੱਤਾ ਗਿਆ ਸੀ। ਕਤਲ ਕਰਨ ਤੋਂ ਬਾਅਦ ਮੁਲਜ਼ਮਾਂ ਨੇ ਉਸਦੀ ਲਾਸ਼ ਨੂੰ ਸਰਹੰਦ ਨਹਿਰ ਦੇ ਨਾਲ ਜਾਂਦੀ ਕੱਚੀ ਨਹਿਰ ਨੇੜੇ ਸੁੱਟ ਦਿੱਤਾ ਸੀ।

ਥਾਣਾ ਸ੍ਰੀ ਚਮਕੌਰ ਸਾਹਿਬ ਦੇ ਐਸ.ਐਚ.ਓ. (SHO) ਇੰਸਪੈਕਟਰ ਗੁਰਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆ ਸੰਹਿਤਾ (BNS) ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮੁਕੱਦਮਾ ਨੰਬਰ 104 ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਵੱਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਮੁਲਜ਼ਮਾਂ ਦੀ ਨਿਸ਼ਾਨਦੇਹੀ ‘ਤੇ ਪਿੰਡ ਭੋਜੇ ਮਾਜਰਾ ਨੇੜੇ ਸਥਿਤ ਜੰਗਲੀ ਇਲਾਕੇ ਵਿੱਚੋਂ ਹਰਵਿੰਦਰ ਸਿੰਘ ਦੀ ਲਾਸ਼ ਨੂੰ ਸਫ਼ਲਤਾਪੂਰਵਕ ਬਰਾਮਦ ਕਰ ਲਿਆ ਗਿਆ ਹੈ।

ਇੰਸਪੈਕਟਰ ਢਿੱਲੋਂ ਨੇ ਅੱਗੇ ਖੁਲਾਸਾ ਕੀਤਾ ਕਿ ਇਸ ਮਾਮਲੇ ਦੀ ਤਹਿ ਤੱਕ ਜਾਂਦੇ ਹੋਏ ਪੁਲਿਸ ਨੇ ਕੇਸ ਵਿੱਚ ਨਾਮਜ਼ਦ ਕੀਤੇ ਗਏ ਤੀਜੇ ਮੁਲਜ਼ਮ ਸੁਰਿੰਦਰ ਸਿੰਘ ਉਰਫ਼ ਛਿੰਦਾ (ਵਾਸੀ ਪਿੰਡ ਚੱਕਲਾਂ) ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ, ਇਹ ਉਹੀ ਵਿਅਕਤੀ ਹੈ ਜਿਸ ਕੋਲੋਂ ਉਕਤ ਦੋਵਾਂ ਦੋਸ਼ੀਆਂ ਨੇ ਹਰਵਿੰਦਰ ਸਿੰਘ ਨੂੰ ਦੇਣ ਲਈ ਕਤਲ ਤੋਂ ਪਹਿਲਾਂ ਨਸ਼ੀਲਾ ਪਦਾਰਥ ਖ਼ਰੀਦਿਆ ਸੀ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਅਤੇ ਕਾਨੂੰਨੀ ਕਾਰਵਾਈ ਬਾਰੀਕੀ ਨਾਲ ਕੀਤੀ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।