Big news: Young man shot dead: ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਅੰਮ੍ਰਿਤਸਰ
Young man shot dead! ਅੰਮ੍ਰਿਤਸਰ ਦੇ ਕਸਬਾ ਜੰਡਿਆਲਾ ਗੁਰੂ ਵਿਖੇ ਸ਼ੁੱਕਰਵਾਰ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਖੂਨੀ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਬਣ ਗਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਆਸ-ਪਾਸ ਦੇ ਸੀਸੀਟੀਵੀ (CCTV) ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਮੁਲਜ਼ਮਾਂ ਦੀ ਜਲਦ ਤੋਂ ਜਲਦ ਪਛਾਣ ਕੀਤੀ ਜਾ ਸਕੇ।



