Cockroach Janata Party: ਅੱਜ ਪੰਜਾਬ ‘ਚ ਗੂੰਜੇਗੀ ‘ਕਾਕਰੋਚ ਜਨਤਾ ਪਾਰਟੀ’ ਦੀ ਆਵਾਜ਼

Top Trending News ਪੰਜਾਬ

 

Cockroach Janata Party:  ਅੱਜ ਪੰਜਾਬ ‘ਚ ਗੂੰਜੇਗੀ ‘ਕਾਕਰੋਚ ਜਨਤਾ ਪਾਰਟੀ’ ਦੀ ਆਵਾਜ਼

Cockroach Janata Party: ਭਾਰਤ ਦਾ ‘Gen Z ਅੰਦੋਲਨ’: ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ 13 ਜੂਨ ਨੂੰ ਅੰਮ੍ਰਿਤਸਰ ‘ਚ ਪ੍ਰਦਰਸ਼ਨ- CJP ਦਾ ਪ੍ਰਦਰਸ਼ਨ ਬਦਲ ਸਕਦਾ ਹੈ ਸਿਆਸੀ ਸਮੀਕਰਨ

ਅੰਮ੍ਰਿਤਸਰ:

Cockroach Janata Party: ਦੇਸ਼ ਭਰ ਵਿੱਚ NEET ਅਤੇ CBSE ਪ੍ਰੀਖਿਆਵਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਦਰਮਿਆਨ ਹੁਣ ਵਿਰੋਧ ਦੀ ਅੱਗ ਪੰਜਾਬ ਤੱਕ ਪਹੁੰਚ ਗਈ ਹੈ। ਦਿੱਲੀ ਅਤੇ ਪੁਣੇ ਵਿੱਚ ਵੱਡੇ ਪੱਧਰ ‘ਤੇ ਪ੍ਰਦਰਸ਼ਨ ਕਰਨ ਤੋਂ ਬਾਅਦ, ‘ਕਾਕਰੋਚ ਜਨਤਾ ਪਾਰਟੀ’ (Cockroach Janata Party) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੇ ਸਮੂਹ ਵੱਲੋਂ ਅਗਲਾ ਅੰਦੋਲਨ 13 ਜੂਨ ਨੂੰ ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਕੀਤਾ ਜਾਵੇਗਾ।

ਨੌਜਵਾਨਾਂ ਅਤੇ ਵਿਦਿਆਰਥੀਆਂ ਦੀ ਅਗਵਾਈ ਵਾਲੀ ਇਸ ਲਹਿਰ ਨੂੰ, ਜਿਸਨੂੰ ਦੇਸ਼ ਅੰਦਰ ‘ਭਾਰਤ ਦਾ ਜੈਨ-ਜ਼ੈੱਡ ਵਿਦਰੋਹ’ (India’s Gen Z Revolt) ਵੀ ਕਿਹਾ ਜਾ ਰਿਹਾ ਹੈ, ਵੱਲੋਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ। ਪ੍ਰਦਰਸ਼ਨਕਾਰੀ ਵਿਦਿਆਰਥੀ NEET ਅਤੇ CBSE ਪ੍ਰੀਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਤੈਅ ਕਰਨ ਦੀ ਮੰਗ ‘ਤੇ ਅੜੇ ਹੋਏ ਹਨ।

ਸੋਸ਼ਲ ਮੀਡੀਆ ਪਲੇਟਫਾਰਮ X (ਟਵਿੱਟਰ) ਅਤੇ ਇੰਸਟਾਗ੍ਰਾਮ ‘ਤੇ ਜਾਣਕਾਰੀ ਸਾਂਝੀ ਕਰਦਿਆਂ ਅਭਿਜੀਤ ਦੀਪਕੇ ਨੇ ਦੱਸਿਆ ਕਿ 13 ਜੂਨ ਨੂੰ ਸ਼ਾਮ 4:00 ਵਜੇ ਅੰਮ੍ਰਿਤਸਰ ਦੇ ਪ੍ਰਵੇਸ਼ ਦੁਆਰ ‘ਗੋਲਡਨ ਗੇਟ’ ਵਿਖੇ ਇੱਕ ਵਿਸ਼ਾਲ ਅਤੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਉਲੀਕਿਆ ਗਿਆ ਹੈ। ਉਨ੍ਹਾਂ ਨੇ ਪੰਜਾਬ ਦੇ ਸਮੂਹ ਵਿਦਿਆਰਥੀਆਂ ਅਤੇ ਵਲੰਟੀਅਰਾਂ ਨੂੰ ਇਸ ਪ੍ਰਦਰਸ਼ਨ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਇਹ ਅੰਦੋਲਨ, ਜੋ ਪਹਿਲਾਂ ਸਿਰਫ਼ ਔਨਲਾਈਨ ਸ਼ੁਰੂ ਹੋਇਆ ਸੀ, ਹੁਣ ਸੜਕਾਂ ‘ਤੇ ਉਤਰ ਆਇਆ ਹੈ ਅਤੇ ਇਸ ਨੇ ਦੇਸ਼ ਦੀ ਸਿੱਖਿਆ ਪ੍ਰਣਾਲੀ ਵਿੱਚ ਸੁਧਾਰਾਂ ਦੀ ਬਹਿਸ ਨੂੰ ਤੇਜ਼ ਕਰ ਦਿੱਤਾ ਹੈ।

ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਪਹਿਲਾਂ ਹੀ ਸਰਗਰਮ ਹਨ ਅਤੇ ਨੌਜਵਾਨ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਅਜਿਹੇ ਵਿੱਚ ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਜੇਕਰ ਅੰਮ੍ਰਿਤਸਰ ਵਿੱਚ ਹੋਣ ਵਾਲਾ ਇਹ ਵਿਰੋਧ ਪ੍ਰਦਰਸ਼ਨ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਆਕਰਸ਼ਿਤ ਕਰਨ ਵਿੱਚ ਸਫ਼ਲ ਰਹਿੰਦਾ ਹੈ, ਤਾਂ ਇਹ ਚੋਣਾਂ ਤੋਂ ਪਹਿਲਾਂ ਸੂਬੇ ਅੰਦਰ ਇੱਕ ਬਹੁਤ ਹੀ ਮਹੱਤਵਪੂਰਨ ਅਤੇ ਕੇਂਦਰੀ ਸਿਆਸੀ ਮੁੱਦਾ ਬਣ ਕੇ ਉੱਭਰ ਸਕਦਾ ਹੈ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।