ਕੌਂਸਲਰ ਸੁਖਦੇਵ ਪਟਵਾਰੀ ਦੀ ਅਗਵਾਈ ਅਤੇ MIG ਸੁਪਰ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਮੈਮੋਗ੍ਰਾਫੀ ਸਕ੍ਰੀਨਿੰਗ ਅਤੇ ਬੋਨ ਡੈਨਸਿਟੀ ਚੈੱਕਅੱਪ ਕੈਂਪ ਲਾਇਆ ਗਿਆ

ਪੰਜਾਬ
  • ਕੌਂਸਲਰ ਸੁਖਦੇਵ ਪਟਵਾਰੀ ਦੀ ਅਗਵਾਈ ਅਤੇ MIG ਸੁਪਰ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਮੈਮੋਗ੍ਰਾਫੀ ਸਕ੍ਰੀਨਿੰਗ ਅਤੇ ਬੋਨ ਡੈਨਸਿਟੀ ਚੈੱਕਅੱਪ ਕੈਂਪ ਲਾਇਆ ਗਿਆ
  • ਕੈਂਪ ਦੌਰਾਨ ਇਲਾਕੇ ਦੀਆਂ ਮਹਿਲਾਵਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਆਪਣੀ ਸਿਹਤ ਦੀ ਜਾਂਚ ਕਰਵਾਈ

ਮੋਹਾਲੀ: ਵਾਰਡ ਨੰਬਰ 34 ਅਧੀਨ ਪੈਂਦੇ ਪਾਰਕ ਨੰਬਰ 32, ਐਮ.ਆਈ.ਜੀ. ਸੁਪਰ, ਸੈਕਟਰ-70, ਮੋਹਾਲੀ ਵਿਖੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਦੀ ਅਗਵਾਈ ਅਤੇ ਐਮ.ਆਈ.ਜੀ. ਸੁਪਰ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਸੋਹਾਣਾ ਹਸਪਤਾਲ ਵੱਲੋਂ ਇੱਕ ਵਿਸ਼ੇਸ਼ ਮੈਮੋਗ੍ਰਾਫੀ ਸਕ੍ਰੀਨਿੰਗ ਅਤੇ ਬੋਨ ਡੈਨਸਿਟੀ ਚੈੱਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ।

ਕੈਂਪ ਦੌਰਾਨ ਇਲਾਕੇ ਦੀਆਂ ਮਹਿਲਾਵਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਆਪਣੀ ਸਿਹਤ ਦੀ ਜਾਂਚ ਕਰਵਾਈ। ਮੈਮੋਗ੍ਰਾਫੀ ਰਾਹੀਂ ਛਾਤੀ ਦੇ ਕੈਂਸਰ ਦੀ ਸ਼ੁਰੂਆਤੀ ਪਛਾਣ ਅਤੇ ਬੋਨ ਡੈਨਸਿਟੀ ਟੈਸਟ ਰਾਹੀਂ ਹੱਡੀਆਂ ਦੀ ਮਜ਼ਬੂਤੀ ਸਬੰਧੀ ਜਾਂਚ ਕੀਤੀ ਗਈ। ਮਾਹਿਰ ਡਾਕਟਰਾਂ ਅਤੇ ਮੈਡੀਕਲ ਸਟਾਫ਼ ਵੱਲੋਂ ਮਹਿਲਾਵਾਂ ਨੂੰ ਸਿਹਤ ਪ੍ਰਤੀ ਜਾਗਰੂਕ ਵੀ ਕੀਤਾ ਗਿਆ।

ਇਸ ਮੌਕੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ ਮਹਿਲਾਵਾਂ ਦੀ ਸਿਹਤ ਸਮਾਜ ਦੀ ਤੰਦਰੁਸਤੀ ਦਾ ਆਧਾਰ ਹੈ ਅਤੇ ਸਮੇਂ ਸਿਰ ਜਾਂਚ ਕਰਵਾਉਣ ਨਾਲ ਕਈ ਗੰਭੀਰ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਸਿਹਤ ਜਾਗਰੂਕਤਾ ਵਧਾਉਣ ਲਈ ਭਵਿੱਖ ਵਿੱਚ ਵੀ ਅਜਿਹੇ ਲੋਕ ਭਲਾਈ ਦੇ ਉਪਰਾਲੇ ਜਾਰੀ ਰਹਿਣਗੇ।

ਉਨ੍ਹਾਂ ਸੋਹਾਣਾ ਹਸਪਤਾਲ ਦੀ ਟੀਮ ਅਤੇ ਐਮ.ਆਈ.ਜੀ. ਸੁਪਰ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਇਲਾਕੇ ਦੀਆਂ ਮਹਿਲਾਵਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਮਾਹਿਰ ਡਾਕਟਰੀ ਸੇਵਾਵਾਂ ਦਾ ਲਾਭ ਮਿਲਿਆ ਹੈ।

ਇਸ ਮੌਕੇ ਐਮ.ਆਈ.ਜੀ. ਸੁਪਰ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਪ੍ਰਕਾਸ਼ ਕੰਬੋਜ, ਕਮਲਜੀਤ ਕੌਰ, ਸੰਦੀਪ ਕੌਰ, ਗੁਰਪ੍ਰੀਤ ਕੌਰ (ਫਾਇਨਾਂਸ ਸਕੱਤਰ), ਸੁਖਵਿੰਦਰ ਕੌਰ, ਮੈਡਮ ਬਖ਼ਸ਼ੀ ਅਤੇ ਹੋਰ ਪਤਵੰਤਿਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਸਨ।
ਕੈਂਪ ਵਿੱਚ ਭਾਗ ਲੈਣ ਵਾਲੀਆਂ ਮਹਿਲਾਵਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਸਮੇਂ ਦੀ ਲੋੜ ਹਨ ਅਤੇ ਇਨ੍ਹਾਂ ਨਾਲ ਸਿਹਤ ਪ੍ਰਤੀ ਜਾਗਰੂਕਤਾ ਵਧਦੀ ਹੈ ਅਤੇ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਸੰਭਵ ਹੁੰਦੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।