Greece Breaking: ਦਰਦਨਾਕ ਹਾਦਸੇ ‘ਚ ਪੰਜਾਬੀ ਦੀ ਮੌਤ

Top Trending News ਕੌਮਾਂਤਰੀ ਪੰਜਾਬ

 

Greece Breaking: ਦਰਦਨਾਕ ਹਾਦਸੇ ‘ਚ ਪੰਜਾਬੀ ਦੀ ਮੌਤ

ਜਲੰਧਰ/ਭੋਗਪੁਰ, 15 ਜੂਨ 2026 –

ਪੰਜਾਬੀਆਂ ਨਾਲ ਸਬੰਧਤ ਮਾੜੀਆਂ ਖ਼ਬਰਾਂ ਆਉਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ। ਤਾਜ਼ਾ ਮਾਮਲੇ ਵਿੱਚ ਜਲੰਧਰ ਜ਼ਿਲ੍ਹੇ ਦੇ ਪਿੰਡ ਬਾਠ ਕਲਾਂ ਦੇ ਵਸਨੀਕ ਅਤੇ ਇੰਗਲੈਂਡ (UK) ਦੇ ਸਥਾਈ ਨਾਗਰਿਕ ਤਿਲਕ ਰਾਜ ਲੱਲੀ ਦੀ ਗ੍ਰੀਸ (Greece) ਵਿੱਚ ਇੱਕ ਭਿਆਨਕ ਹਾਦਸੇ ਦੌਰਾਨ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।

ਮ੍ਰਿਤਕ ਤਿਲਕ ਰਾਜ ਲੱਲੀ ਪਿੰਡ ਦੇ ਮੋਹਤਬਰ ਨਰੰਜਨ ਦਾਸ ਦੇ ਪੁੱਤਰ ਸਨ। ਮਿਲੀ ਜਾਣਕਾਰੀ ਅਨੁਸਾਰ ਤਿਲਕ ਰਾਜ ਲੱਲੀ ਆਪਣੇ ਪਰਿਵਾਰ ਦੇ ਨਾਲ ਗ੍ਰੀਸ ਦੀ ਯਾਤਰਾ (ਟੂਰ) ‘ਤੇ ਗਏ ਹੋਏ ਸਨ।

ਇਸੇ ਦੌਰਾਨ ਉੱਥੇ ਇੱਕ ਅਚਾਨਕ ਹਾਦਸਾ ਵਾਪਰ ਗਿਆ, ਜਿਸ ਵਿੱਚ ਤਿਲਕ ਰਾਜ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਮੰਦਭਾਗੇ ਹਾਦਸੇ ਵਿੱਚ ਉਨ੍ਹਾਂ ਦੇ ਨਾਲ ਮੌਜੂਦ ਇੱਕ ਬੱਚਾ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਇਸ ਦੁਖਦਾਈ ਘਟਨਾ ਦੀ ਖ਼ਬਰ ਜਿਵੇਂ ਹੀ ਉਨ੍ਹਾਂ ਦੇ ਜੱਦੀ ਪਿੰਡ ਬਾਠ ਕਲਾਂ ਵਿਖੇ ਪਹੁੰਚੀ, ਤਾਂ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।