Rain Alert: ਪੰਜਾਬ ‘ਚ ਮੌਸਮ ਨੇ ਲਈ ਕਰਵਟ; ਅੱਜ ਮੀਂਹ ਤੇ ਗੜੇਮਾਰੀ ਦੇ ਆਸਾਰ
ਚੰਡੀਗੜ੍ਹ, 15 ਜੂਨ 2026 –
Rain Alert: ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਦੇ ਮਿਜ਼ਾਜ ਵਿੱਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਹੋਈ ਤੇਜ਼ ਬਾਰਿਸ਼ ਅਤੇ ਗੜੇਮਾਰੀ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ।
ਅੱਜ ਇਨ੍ਹਾਂ ਜ਼ਿਲ੍ਹਿਆਂ ਵਿੱਚ ਹੋ ਸਕਦੀ ਹੈ ਬਾਰਿਸ਼
ਮੌਸਮ ਦੇ ਬਦਲੇ ਹਾਲਾਤਾਂ ਦਰਮਿਆਨ ਅੱਜ ਪੰਜਾਬ ਦੇ ਕਈ ਹਿੱਸਿਆਂ ਵਿੱਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਖਾਸ ਕਰਕੇ ਫਾਜਿਲਕਾ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਮੁਕਤਸਰ, ਬਠਿੰਡਾ, ਮਾਨਸਾ, ਬਰਨਾਲਾ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ।
ਮੀਂਹ ਅਤੇ ਗੜੇਮਾਰੀ ਦੇ ਇਸ ਸਿਲਸਿਲੇ ਕਾਰਨ ਜਿੱਥੇ ਆਮ ਲੋਕਾਂ ਨੇ ਸੁਖ ਦਾ ਸਾਹ ਲਿਆ ਹੈ, ਉੱਥੇ ਹੀ ਆਉਣ ਵਾਲੇ ਇੱਕ-ਦੋ ਦਿਨਾਂ ਤੱਕ ਮੌਸਮ ਅਜਿਹਾ ਹੀ ਖੁਸ਼ਗਵਾਰ ਬਣੇ ਰਹਿਣ ਦੀ ਉਮੀਦ ਹੈ।



