Airport in Punjab! ਆਦਮਪੁਰ ਹਵਾਈ ਅੱਡੇ ਦਾ ਨਾਂ ਹੁਣ ਹੋਇਆ ‘ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ’
Airport in Punjab! ਚੰਡੀਗੜ੍ਹ, 15 ਜੂਨ 2026 –ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ ਵਿੱਚ ਸਥਿਤ ਆਦਮਪੁਰ ਹਵਾਈ ਅੱਡੇ ਦਾ ਨਾਂ ਬਦਲ ਕੇ ਹੁਣ ਰਸਮੀ ਤੌਰ ‘ਤੇ ‘ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ, ਆਦਮਪੁਰ’ ਰੱਖ ਦਿੱਤਾ ਗਿਆ ਹੈ।
ਇਸ ਨਵੇਂ ਨਾਂ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਦਿਹਾੜੇ ‘ਤੇ ਕੀਤਾ ਗਿਆ। ਇਹ ਹਵਾਈ ਅੱਡਾ (Airport in Punjab) ਜਲੰਧਰ ਅਤੇ ਹੁਸ਼ਿਆਰਪੁਰ ਸਮੇਤ ਪੂਰੇ ਦੋਆਬਾ ਖੇਤਰ ਲਈ ਹਵਾਈ ਸੇਵਾਵਾਂ ਦਾ ਮੁੱਖ ਕੇਂਦਰ ਹੈ।
ਕੇਂਦਰ ਸਰਕਾਰ ਅਨੁਸਾਰ, ਇਹ ਫੈਸਲਾ ਮਹਾਨ ਸੰਤ ਅਤੇ ਸਮਾਜ ਸੁਧਾਰਕ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਾਨਵਤਾ, ਬਰਾਬਰੀ ਅਤੇ ਸਤਿਕਾਰ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਇੱਕ ਨਿਮਾਣੀ ਭੇਟ ਹੈ। ਇਸ ਫੈਸਲੇ ਤੋਂ ਬਾਅਦ ਦੇਸ਼-ਵਿਦੇਸ਼ ਦੀਆਂ ਸੰਗਤਾਂ ਅਤੇ ਸਮੂਹ ਇਲਾਕਾ ਨਿਵਾਸੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।



