ਹਿੰਦੂ ਨੌਜਵਾਨ ਦੇ ਕਤਲ ਤੋਂ ਬਾਅਦ ਭੜਕੀ ਹਿੰਸਾ; ਗੁੱਸੇ ‘ਚ ਆਈ ਭੀੜ ਨੇ ਦੋਸ਼ੀ ਦੇ ਘਰ ਨੂੰ ਲਾਈ ਅੱਗ

Top Trending News ਰਾਸ਼ਟਰੀ

 

ਹਿੰਦੂ ਨੌਜਵਾਨ (Hindu youth) ਦੇ ਕਤਲ ਤੋਂ ਬਾਅਦ ਭੜਕੀ ਹਿੰਸਾ; ਗੁੱਸੇ ‘ਚ ਆਈ ਭੀੜ ਨੇ ਦੋਸ਼ੀ ਦੇ ਘਰ ਨੂੰ ਲਾਈ ਅੱਗ

ਦੇਹਰਾਦੂਨ, 15 ਜੂਨ 2026 –

ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਦੇ ਸਹਸਪੁਰ ਥਾਣਾ ਖੇਤਰ ਅਧੀਨ ਪੈਂਦੇ ਬੈਰਾਗੀਵਾਲਾ ਪਿੰਡ ਵਿੱਚ ਇੱਕ ਨੌਜਵਾਨ (Hindu youth) ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਤੋਂ ਬਾਅਦ ਪੂਰੇ ਇਲਾਕੇ ਵਿੱਚ ਭਾਰੀ ਸੰਪਰਦਾਇਕ ਤਣਾਅ ਫੈਲ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ, ਸੈਂਟਰਿੰਗ ਦੇ ਸਮਾਨ ਦੇ ਕਿਰਾਏ ਅਤੇ ਸਰਕਾਰੀ ਟਿਊਬਵੈੱਲ ਤੋਂ ਪਾਣੀ ਲੈਣ ਦੇ ਪੁਰਾਣੇ ਵਿਵਾਦ ਨੂੰ ਲੈ ਕੇ ਵਿਨੋਦ ਨਾਮਕ ਨੌਜਵਾਨ ਦੀ ਹਥੌੜਿਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਇਸ ਵਾਰਦਾਤ ਤੋਂ ਬਾਅਦ ਸਥਿਤੀ ਬੇਹੱਦ ਨਾਜ਼ੁਕ ਬਣੀ ਹੋਈ ਹੈ ਅਤੇ ਹਾਲਾਤਾਂ ਨੂੰ ਕਾਬੂ ਵਿੱਚ ਰੱਖਣ ਲਈ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਨੋਦ, ਰਾਜੇਸ਼ ਅਤੇ ਅਸ਼ੋਕ ਦਾ ਸਾਬਕਾ ਪ੍ਰਧਾਨ ਇਸਤਿਪਾਕ ਦੇ ਭਤੀਜੇ ਇਮਤਿਆਜ਼ ਨਾਲ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋਇਆ ਸੀ। ਇਸ ਤੋਂ ਬਾਅਦ ਰੱਜਾਕ, ਅਮਨ, ਯੂਨੁਸ, ਅਨੀਸ ਸਮੇਤ 20 ਤੋਂ 25 ਲੋਕਾਂ ਦੀ ਭੀੜ ਨੇ ਕਥਿਤ ਤੌਰ ‘ਤੇ ਤੇਜ਼ਧਾਰ ਹਥਿਆਰਾਂ ਅਤੇ ਹਥੌੜਿਆਂ ਨਾਲ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਇਸ ਖੂਨੀ ਝੜਪ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਵਿਨੋਦ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ, ਜਦਕਿ ਦੋ ਹੋਰ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ।

ਵਿਨੋਦ ਦੀ ਮੌਤ ਤੋਂ ਬਾਅਦ ਉਸ ਦੇ ਬਜ਼ੁਰਗ ਪਿਤਾ ਨੇ ਸਖ਼ਤ ਰੁਖ ਅਪਣਾਇਆ ਹੈ। ਉਨ੍ਹਾਂ ਸਾਫ਼ ਸ਼ਬਦਾਂ ਵਿੱਚ ਕਿਹਾ ਹੈ ਕਿ ਉਹ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਉਦੋਂ ਤੱਕ ਨਹੀਂ ਕਰਨਗੇ, ਜਦੋਂ ਤੱਕ ਸਾਰੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਨਹੀਂ ਹੁੰਦੀ। ਉਨ੍ਹਾਂ ਮੰਗ ਕੀਤੀ ਹੈ ਕਿ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

ਨੌਜਵਾਨ ਦੀ ਮੌਤ ਦੀ ਖ਼ਬਰ ਫੈਲਦਿਆਂ ਹੀ ਪਿੰਡ ਵਾਸੀਆਂ ਦਾ ਗੁੱਸਾ ਸੱਤਵੇਂ ਅਸਮਾਨ ‘ਤੇ ਪਹੁੰਚ ਗਿਆ। ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਇੰਨੀ ਵੱਡੀ ਘਟਨਾ ਦੇ ਬਾਵਜੂਦ ਮੁਲਜ਼ਮ ਅਜੇ ਵੀ ਖੁੱਲ੍ਹੇਆਮ ਘੁੰਮ ਰਹੇ ਹਨ। ਇਸ ਦੌਰਾਨ ਗੁੱਸੇ ਵਿੱਚ ਆਈ ਭੀੜ ਨੇ ਦੂਜੇ ਭਾਈਚਾਰੇ ਦੇ ਲੋਕਾਂ ਦੇ ਘਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਭਾਰੀ ਪੱਥਰਬਾਜ਼ੀ ਕੀਤੀ ਅਤੇ ਕਈ ਘਰਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ।

ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸਨਾਟਾ ਅਤੇ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਸਮੇਤ ਭਾਰੀ ਪੁਲਿਸ ਬਲ ਮੌਕੇ ‘ਤੇ ਮੁਸਤੈਦ ਹੈ ਅਤੇ ਸਥਿਤੀ ਨੂੰ ਹੋਰ ਵਿਗੜਨ ਤੋਂ ਰੋਕਣ ਲਈ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।