CM ਭਗਵੰਤ ਮਾਨ ਦਾ ਵੱਡਾ ਹਮਲਾ; ਵੋਟਾਂ ਪਾਉਣ ਲਈ ਹੁਕਮਨਾਮਾ ਜਾਰੀ ਕਰਵਾਉਣਾ ਹੀ ਬਾਕੀ- SGPC ਪ੍ਰਧਾਨ ਸ਼ਰੇਆਮ ਅਕਾਲੀ ਦਲ ਦੇ ਪ੍ਰਚਾਰਕ ਬਣੇ

Top Trending News ਪੰਜਾਬ

 

CM Bhagwant Mann’s big attack; CM ਭਗਵੰਤ ਮਾਨ ਦਾ ਵੱਡਾ ਹਮਲਾ; ਵੋਟਾਂ ਪਾਉਣ ਲਈ ਹੁਕਮਨਾਮਾ ਜਾਰੀ ਕਰਵਾਉਣਾ ਹੀ ਬਾਕੀ- SGPC ਪ੍ਰਧਾਨ ਸ਼ਰੇਆਮ ਅਕਾਲੀ ਦਲ ਦੇ ਪ੍ਰਚਾਰਕ ਬਣੇ

ਚੰਡੀਗੜ੍ਹ, 16 ਜੂਨ 2026 –

CM Bhagwant Mann’s big attack! ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਲੀਡਰਸ਼ਿਪ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਇੱਕ ਵਾਰ ਫਿਰ ਤਿੱਖਾ ਨਿਸ਼ਾਨਾ ਸਾਧਿਆ ਹੈ। ਮੁੱਖ ਮੰਤਰੀ ਨੇ ਐੱਸ.ਜੀ.ਪੀ.ਸੀ. ਦੇ ਪ੍ਰਧਾਨ ‘ਤੇ ਸਿੱਧਾ ਹਮਲਾ ਬੋਲਦਿਆਂ ਉਨ੍ਹਾਂ ਦੀ ਨਿਰਪੱਖਤਾ ‘ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇਸ ਵੇਲੇ ਧਾਰਮਿਕ ਸੰਸਥਾ ਦੀ ਮਰਯਾਦਾ ਨੂੰ ਪਾਸੇ ਰੱਖ ਕੇ ਸ਼ਰੇਆਮ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਚਾਰਕ ਵਜੋਂ ਕੰਮ ਕਰ ਰਹੇ ਹਨ।

ਸੋਸ਼ਲ ਮੀਡੀਆ ‘ਤੇ ਤਨਜ਼ ਕਸਦਿਆਂ ਮੁੱਖ ਮੰਤਰੀ ਨੇ ਲਿਖਿਆ ਕਿ, “ਬੱਸ ਹੁਣ ਆਪਣੇ ਜਥੇਦਾਰ ਸਾਹਿਬ ਤੋਂ ਹੁਕਮਨਾਮਾ ਜਾਰੀ ਕਰਵਾਉਣਾ ਹੀ ਬਾਕੀ ਹੈ ਕਿ ਵੋਟਾਂ ਸੁਖਬੀਰ ਬਾਦਲ ਨੂੰ ਪਾਓ, ਨਹੀਂ ਤਾਂ ਪੰਥ ਖ਼ਤਰੇ ‘ਚ ਹੈ।” ਉਨ੍ਹਾਂ ਅੱਗੇ ਖਦਸ਼ਾ ਜ਼ਾਹਿਰ ਕਰਦਿਆਂ ਕਿਹਾ ਕਿ ਸਿਆਸੀ ਲਾਹਾ ਲੈਣ ਲਈ ਕਿਸੇ ਵੀ ਸਮੇਂ ਅਜਿਹਾ ਫ਼ੈਸਲਾ ਵੀ ਲਿਆ ਜਾ ਸਕਦਾ ਹੈ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।