Bathinda: ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

ਪੰਜਾਬ
  • Bathinda: ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

ਬਠਿੰਡਾ: ਸ਼ੁੱਕਰਵਾਰ ਸਵੇਰੇ ਬਠਿੰਡਾ ਦੇ ਮਸਾਣਾ ਵਿੱਚ ਬੀਸੀਐਲ ਸ਼ਰਾਬ ਫੈਕਟਰੀ ਵਿੱਚ ਇੱਕ ਧਮਾਕੇ ਤੋਂ ਬਾਅਦ ਅੱਗ ਲੱਗ ਗਈ। ਜਿਸ ਦੀ ਆਵਾਜ਼ ਨੇੜਲੇ ਕਈ ਪਿੰਡਾਂ ‘ਚ ਵੀ ਸੁਣੀ ਗਈ। ਇਹ ਹੀ ਫੈਕਟਰੀ ਤੋਂ ਨਿੱਕਲਿਆ ਕਾਲਾ ਧੂੰਆਂ ਵੀ ਕਈ ਪਿੰਡਾਂ ਦੇਖਿਆ ਗਿਆ। ਘਟਨਾ ਤੋਂ ਬਾਅਦ, ਫੈਕਟਰੀ ਪ੍ਰਬੰਧਨ ਨੇ ਫਾਇਰ ਬ੍ਰਿਗੇਡ ਨੂੰ ਬੁਲਾਇਆ। ਫਾਇਰਫਾਈਟਰਜ਼ ਮੌਕੇ ‘ਤੇ ਪਹੁੰਚੇ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਫੈਕਟਰੀ ਵਿੱਚੋਂ ਨਿਕਲ ਰਹੇ ਧੂੰਏਂ ਨੇ ਆਲੇ ਦੁਆਲੇ ਦੇ ਖੇਤਰਾਂ ਵਿੱਚ ਹਵਾ ਦੀ ਗੁਣਵੱਤਾ ਨੂੰ ਪ੍ਰਭਾਵਿਤ ਕੀਤਾ ਹੈ।

ਸਥਾਨਕ ਨਿਵਾਸੀਆਂ ਨੇ ਸਾਹ ਲੈਣ ਵਿੱਚ ਮੁਸ਼ਕਲ ਦੀ ਸ਼ਿਕਾਇਤ ਕੀਤੀ ਹੈ। ਦਮੇ ਦੇ ਮਰੀਜ਼ਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਖਾਸ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਗ ਲੱਗਣ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪ੍ਰਸ਼ਾਸਨ ਅਤੇ ਫੈਕਟਰੀ ਪ੍ਰਬੰਧਨ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਿੰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਤੁਰੰਤ ਇਲਾਕੇ ਵਿੱਚ ਹਵਾ ਦੀ ਗੁਣਵੱਤਾ ਦਾ ਮੁਲਾਂਕਣ ਕਰੇ ਅਤੇ ਸਿਹਤ ਪ੍ਰਬੰਧ ਕਰੇ। ਪ੍ਰਸ਼ਾਸਨ ਨੇ ਸਥਿਤੀ ਦੀ ਨਿਗਰਾਨੀ ਕਰਨ ਅਤੇ ਅੱਗ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਕਰਨ ਦਾ ਭਰੋਸਾ ਦਿੱਤਾ ਹੈ। ਫਾਇਰ ਬ੍ਰਿਗੇਡ ਟੀਮਾਂ ਅੱਗ ਨੂੰ ਪੂਰੀ ਤਰ੍ਹਾਂ ਬੁਝਾਉਣ ਲਈ ਕੰਮ ਕਰ ਰਹੀਆਂ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।