ਵੱਡੀ ਖ਼ਬਰ: ਪੰਜਾਬ ‘ਚ ਰੇਲਵੇ ਟਰੈਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ

Top Trending News ਪੰਜਾਬ

 

ਵੱਡੀ ਖ਼ਬਰ: ਪੰਜਾਬ ‘ਚ ਰੇਲਵੇ ਟਰੈਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ

ਚੰਡੀਗੜ੍ਹ, 19 ਜੂਨ 2026:

ਪੰਜਾਬ ਦੇ ਪ੍ਰਮੁੱਖ ਰੇਲਵੇ ਟਰੈਕਾਂ, ਖਾਸ ਕਰਕੇ ਅੰਮ੍ਰਿਤਸਰ- ਜਲੰਧਰ- ਲੁਧਿਆਣਾ- ਪਟਿਆਲਾ ਰੂਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਸੂਬੇ ਵਿੱਚ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਹਾਈ ਅਲਰਟ ‘ਤੇ ਹਨ। ਇਸ ਧਮਕੀ ਵਿੱਚ 18 ਜੂਨ ਤੋਂ 30 ਸਤੰਬਰ ਤੱਕ ਰੇਲ ਸਫ਼ਰ ਤੋਂ ਬਚਣ ਦੀ ਚੇਤਾਵਨੀ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਪਿਛਲੇ ਦੋ ਮਹੀਨਿਆਂ ਵਿੱਚ ਰੇਲਵੇ ਟਰੈਕ ਨੂੰ ਉਡਾਉਣ ਦੀ ਇਹ ਤੀਜੀ ਧਮਕੀ ਹੈ।

ਧਮਕੀ ਨੂੰ ਗੰਭੀਰਤਾ ਨਾਲ ਲੈਂਦਿਆਂ ਆਰ.ਪੀ.ਐੱਫ. (RPF), ਜੀ.ਆਰ.ਪੀ. (GRP) ਅਤੇ ਹੋਰ ਸੁਰੱਖਿਆ ਏਜੰਸੀਆਂ ਨੇ ਰੇਲਵੇ ਸਟੇਸ਼ਨਾਂ, ਟਰੇਨਾਂ ਅਤੇ ਟਰੈਕਾਂ ‘ਤੇ ਸੁਰੱਖਿਆ ਘੇਰਾ ਹੋਰ ਮਜ਼ਬੂਤ ਕਰ ਦਿੱਤਾ ਹੈ।

ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੀਰਵਾਰ ਨੂੰ ਰੇਲਵੇ ਸਟੇਸ਼ਨਾਂ, ਪਲੇਟਫਾਰਮਾਂ ਅਤੇ ਚੱਲਦੀਆਂ ਟਰੇਨਾਂ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।

ਸਟੇਸ਼ਨ ਦੇ ਚੱਪੇ-ਚੱਪੇ ਦੀ ਤਲਾਸ਼ੀ ਲੈਣ ਲਈ ਡੌਗ ਸਕੁਐਡ ਅਤੇ ਬੰਬ ਨਿਰੋਧਕ ਦਸਤਿਆਂ ਦੀ ਮਦਦ ਲਈ ਗਈ। ਰੇਲਵੇ ਸਟੇਸ਼ਨ ‘ਤੇ ਆਉਣ ਵਾਲੇ ਯਾਤਰੀਆਂ ਅਤੇ ਉਨ੍ਹਾਂ ਦੇ ਸਾਮਾਨ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ।

ਪ੍ਰਸ਼ਾਸਨ ਵੱਲੋਂ ਲਗਾਤਾਰ ਮਿਲ ਰਹੀਆਂ ਅਜਿਹੀਆਂ ਧਮਕੀਆਂ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਯਾਤਰੀਆਂ ਨੂੰ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੀ ਯਾਤਰਾ ਦੌਰਾਨ ਸਾਵਧਾਨ ਰਹਿਣ ਅਤੇ ਕਿਸੇ ਵੀ ਸ਼ੱਕੀ ਵਸਤੂ ਜਾਂ ਵਿਅਕਤੀ ਬਾਰੇ ਤੁਰੰਤ ਰੇਲਵੇ ਪੁਲਿਸ ਨੂੰ ਸੂਚਿਤ ਕਰਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।