ਪੰਜਾਬ ‘ਚ ਭਾਜਪਾ ਦੀ ਸਰਕਾਰ ਬਣਨਾ ਤੈਅ: ਤਰੁਣ ਚੁੱਘ

Top Trending News ਦਿੱਲੀ ਪੰਜਾਬ

 

ਪੰਜਾਬ ‘ਚ ਭਾਜਪਾ ਦੀ ਸਰਕਾਰ ਬਣਨਾ ਤੈਅ: ਤਰੁਣ ਚੁੱਘ

ਚੰਡੀਗੜ੍ਹ/ਅੰਮ੍ਰਿਤਸਰ, 19 ਜੂਨ 2026

ਭਾਰਤੀ ਜਨਤਾ ਪਾਰਟੀ ਦੇ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਹਰ ਵਰਕਰ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇੱਕ ਸਿਪਾਹੀ ਵਾਂਗ ਡਟ ਕੇ ਲੜੇਗਾ ਅਤੇ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣੇਗੀ।

ਤਰੁਣ ਚੁੱਘ ਨੇ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਦਾ ਅਹਿਦ ਲੈਂਦਿਆਂ ਕਿਹਾ ਕਿ ਭਾਜਪਾ ਇੱਕ ਅਜਿਹੀ ਸਰਕਾਰ ਬਣਾਏਗੀ ਜੋ ਪੰਜਾਬ ਅਤੇ ਪੰਜਾਬੀਅਤ ਦੀ ਪੂਰੀ ਸੁਰੱਖਿਆ ਕਰੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਸਾਰਿਆਂ ਨੂੰ ਬਰਾਬਰੀ ਦਾ ਅਧਿਕਾਰ ਮਿਲੇਗਾ, ਪਰ ਕਿਸੇ ਨੂੰ ਵੀ ਦੂਜੇ ‘ਤੇ ਜ਼ੁਲਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਪੰਜਾਬ ਵਿੱਚ ਫੈਲੀ ਆਰਥਿਕ ਮੰਦੀ ਅਤੇ ਨਸ਼ਿਆਂ ਦੀ ਸਮੱਸਿਆ ‘ਤੇ ਚਿੰਤਾ ਪ੍ਰਗਟਾਉਂਦਿਆਂ ਚੁੱਘ ਨੇ ਐਲਾਨ ਕੀਤਾ ਕਿ ਭਾਜਪਾ ਹੁਣ ਪੰਜਾਬ ਦੀ ਹਰ ਗਲੀ ਤੱਕ ਪਹੁੰਚ ਕਰੇਗੀ।

ਉਨ੍ਹਾਂ ਕਿਹਾ ਕਿ ਪਾਰਟੀ ਨਸ਼ਿਆਂ ਵਿਰੁੱਧ ਇੱਕ ਵੱਡੀ ਜਨਤਕ ਜਾਗਰੂਕਤਾ ਮੁਹਿੰਮ ਚਲਾਏਗੀ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਇਸ ਦਲਦਲ ਵਿੱਚੋਂ ਬਾਹਰ ਕੱਢਿਆ ਜਾ ਸਕੇ।

ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀ ਆਲੋਚਨਾ ਕਰਦਿਆਂ ਰਾਜ ਸਭਾ ਮੈਂਬਰ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਲੋਕ ਹੁਣ ਬਦਲਾਅ ਲਈ ਤਿਆਰ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।