ਅਮਰੀਕਾ ਘੁੰਮਣ ਗਏ ਪੰਜਾਬੀ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ; ਨੌਜਵਾਨ ਦੀ ਮੌਤ

Top Trending News ਪੰਜਾਬ

Punjabi family visiting US! ਅਮਰੀਕਾ ਘੁੰਮਣ ਗਏ ਪੰਜਾਬੀ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ; ਨੌਜਵਾਨ ਦੀ ਮੌਤ

ਨਿਊਯਾਰਕ/ਪਠਾਨਕੋਟ, 20 ਜੂਨ 2026 –

Punjabi family visiting US! ਨਿਊਯਾਰਕ ਘੁੰਮਣ ਗਏ ਇੱਕ ਭਾਰਤੀ ਸੈਲਾਨੀ (ਟੂਰਿਸਟ) ਪਰਿਵਾਰ ਨਾਲ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਨਿਊਯਾਰਕ ਦੇ ਮਸ਼ਹੂਰ ਸੈਂਟਰਲ ਪਾਰਕ (Central Park) ਵਿੱਚ ਘੁੰਮਣ ਨਿਕਲੇ ਇਸ ਪਰਿਵਾਰ ਦੇ 18 ਸਾਲਾ ਨੌਜਵਾਨ ਦੀ ਬੱਘੀ ਤੋਂ ਡਿੱਗਣ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ, ਇਹ ਭਾਰਤੀ ਪਰਿਵਾਰ (Punjabi family visiting America) ਸੈਂਟਰਲ ਪਾਰਕ ਵਿੱਚ ਘੋੜਾ-ਬੱਘੀ ਦੀ ਸਵਾਰੀ ਦਾ ਆਨੰਦ ਲੈ ਰਿਹਾ ਸੀ। ਇਸੇ ਦੌਰਾਨ ਅਚਾਨਕ ਘੋੜਾ ਬੱਘੀ ਸਮੇਤ ਬੇਕਾਬੂ ਹੋ ਕੇ ਭੱਜਣ ਲੱਗਾ। ਤੇਜ਼ ਰਫ਼ਤਾਰ ਬੱਘੀ ਤੋਂ ਸੰਤੁਲਨ ਵਿਗੜਨ ਕਾਰਨ ਬੱਘੀ ‘ਤੇ ਸਵਾਰ ਪਠਾਨਕੋਟ ਦਾ 18 ਸਾਲਾ ਨੌਜਵਾਨ ਹੇਠਾਂ ਡਿੱਗ ਗਿਆ ਅਤੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮ੍ਰਿਤਕ ਨੌਜਵਾਨ ਦੀ ਪਛਾਣ 18 ਸਾਲਾ ਰੋਮੰਚ ਮਹਾਜਨ ਵਜੋਂ ਹੋਈ ਹੈ, ਜੋ ਕਿ ਪਠਾਨਕੋਟ ਦੀ ਇੰਦਰਾ ਕਾਲੋਨੀ ਦਾ ਰਹਿਣ ਵਾਲਾ ਸੀ। ਰੋਮੰਚ ਅਜੇ ਚਾਰ ਦਿਨ ਪਹਿਲਾਂ ਹੀ ਆਪਣੇ ਪਰਿਵਾਰ ਨਾਲ ਪਹਿਲੀ ਵਾਰ ਪਠਾਨਕੋਟ ਤੋਂ ਨਿਊਯਾਰਕ ਘੁੰਮਣ ਆਇਆ ਸੀ। ਇਸ ਮੰਦਭਾਗੀ ਖ਼ਬਰ ਤੋਂ ਬਾਅਦ ਪਠਾਨਕੋਟ ਵਿਖੇ ਰਹਿੰਦੇ ਰਿਸ਼ਤੇਦਾਰਾਂ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।”

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।