ਬੇਰੁਜ਼ਗਾਰਾਂ ਲਈ ਵੱਡੀ ਖ਼ਬਰ: PSPCL ‘ਚ 2,327 ਅਸਿਸਟੈਂਟ ਲਾਈਨਮੈਨਾਂ ਦੀ ਹੋਵੇਗੀ ਪੱਕੀ ਭਰਤੀ

Top Trending News ਪੰਜਾਬ ਰੁਜ਼ਗਾਰ

 

Big news for the unemployed! ਬੇਰੁਜ਼ਗਾਰਾਂ ਲਈ ਵੱਡੀ ਖ਼ਬਰ: PSPCL ‘ਚ 2,327 ਅਸਿਸਟੈਂਟ ਲਾਈਨਮੈਨਾਂ ਦੀ ਹੋਵੇਗੀ ਪੱਕੀ ਭਰਤੀ

Desh click

Big news for the unemployed! ਚੰਡੀਗੜ੍ਹ 20 ਜੂਨ, 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਕ ਅਹਿਮ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਖੇਤਰ ਵਿੱਚ ਇੱਕ ਵੱਡਾ ਐਲਾਨ ਕੀਤਾ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (PSPCL/ਪਾਵਰਕੌਮ) ਵਿੱਚ 2,327 ਅਸਿਸਟੈਂਟ ਲਾਈਨਮੈਨਾਂ (ALM) ਨੂੰ ਪੱਕੇ ਤੌਰ ‘ਤੇ ਨਿਯੁਕਤ ਕਰਨ ਦੀ ਪ੍ਰਕਿਰਿਆ ਲਗਭਗ ਪੂਰੀ ਕਰ ਲਈ ਗਈ ਹੈ।

ਇਨ੍ਹਾਂ ਸਾਰੇ ਲਾਈਨਮੈਨਾਂ ਨੂੰ ਵਿਭਾਗ ਵਿੱਚ ਪੱਕੇ ਹੋਣ ਲਈ ਪੰਜਾਬੀ ਭਾਸ਼ਾ ਦੀ ਲਾਜ਼ਮੀ ਪ੍ਰੀਖਿਆ ਪਾਸ ਕਰਨੀ ਹੋਵੇਗੀ। ਸਾਰੀਆਂ ਲੋੜੀਂਦੀਆਂ ਸਰਕਾਰੀ ਸ਼ਰਤਾਂ ਪੂਰੀਆਂ ਕਰਨ ਤੋਂ ਬਾਅਦ ਹੀ ਇਨ੍ਹਾਂ ਨੂੰ ਅਧਿਕਾਰਤ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ।

ਵਿੱਤ ਮੰਤਰੀ ਚੀਮਾ ਨੇ ਵਿਸਤਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ, ਲਗਭਗ 8-9 ਮਹੀਨੇ ਪਹਿਲਾਂ ਪਾਵਰਕੌਮ ਵੱਲੋਂ ITI ਪਾਸ ਸਿਖਿਆਰਥੀਆਂ ਦੀ ਅਪ੍ਰੈਂਟਸ਼ਿਪ ਕਰਵਾਉਣ ਲਈ 2,600 ਸੀਟਾਂ ਰਾਖਵੀਆਂ ਰੱਖੀਆਂ ਗਈਆਂ ਸਨ। ਇਸ ਲਈ ਇੱਕ ਕੰਪਿਊਟਰ ਬੇਸਡ ਟੈਸਟ ਲਿਆ ਗਿਆ, ਜਿਸ ਨੂੰ ਪਾਸ ਕਰਕੇ 2,437 ਸਿਖਿਆਰਥੀਆਂ ਨੇ ਅਪ੍ਰੈਂਟਸ਼ਿਪ ਪ੍ਰੋਗਰਾਮ ਜੁਆਇਨ ਕੀਤਾ। ਇਨ੍ਹਾਂ ਸਿਖਿਆਰਥੀਆਂ ਨੂੰ ਟ੍ਰੇਨਿੰਗ ਲੈਂਦਿਆਂ ਹੁਣ 6 ਮਹੀਨੇ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ।

ਚੀਮਾ ਨੇ ਦੱਸਿਆ ਕਿ, ਜਦੋਂ ਵਿਭਾਗ ਵੱਲੋਂ ਹਾਲ ਹੀ ਵਿੱਚ ਨਵੀਆਂ ਪੋਸਟਾਂ ਕੱਢੀਆਂ ਗਈਆਂ, ਤਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਸਰਕਾਰ ਨੇ ਫੈਸਲਾ ਕੀਤਾ ਕਿ ਪਹਿਲਾਂ ਤੋਂ ਟ੍ਰੇਨਿੰਗ ਲੈ ਰਹੇ ਇਨ੍ਹਾਂ ਯੋਗ ਨੌਜਵਾਨਾਂ ਨੂੰ ਸਿੱਧਾ ਰੁਜ਼ਗਾਰ ਦਿੱਤਾ ਜਾਵੇ।

ਇਸ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਕਾਨੂੰਨੀ ਤੌਰ ‘ਤੇ ਮਜ਼ਬੂਤ ਬਣਾਉਣ ਲਈ ਪੰਜਾਬ ਦੇ ਐਡਵੋਕੇਟ ਜਨਰਲ (AG) ਤੋਂ ਕਾਨੂੰਨੀ ਸਲਾਹ ਲਈ ਗਈ ਸੀ। AG ਦਫ਼ਤਰ ਵੱਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਹੁਣ 2,327 ਯੋਗ ਸਿਖਿਆਰਥੀਆਂ ਨੂੰ ਬਤੌਰ ALM ਸ਼ਾਮਿਲ ਕਰਨ ਦਾ ਰਸਤਾ ਸਾਫ਼ ਹੋ ਗਿਆ ਹੈ।

 

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।