Admissions for class 11th begin in government schools! ਚੰਡੀਗੜ੍ਹ: ਸਰਕਾਰੀ ਸਕੂਲਾਂ ‘ਚ 11ਵੀਂ ਜਮਾਤ ਦੇ ਦਾਖ਼ਲੇ ਸ਼ੁਰੂ
ਚੰਡੀਗੜ੍ਹ 20 ਜੂਨ, 2026- Admissions for class 11th begin in government schools! ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਲਈ ਇੱਕ ਮਹੱਤਵਪੂਰਨ ਖ਼ਬਰ ਹੈ।
ਚੰਡੀਗੜ੍ਹ ਸਿੱਖਿਆ ਵਿਭਾਗ (Chandigarh Education Department) ਵੱਲੋਂ ਯੂ.ਟੀ. ਚੰਡੀਗੜ੍ਹ ਦੇ ਸਮੁੱਚੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 11ਵੀਂ ਜਮਾਤ (10+1) ਦੇ ਦਾਖ਼ਲੇ ਲਈ ਆਨਲਾਈਨ ਪ੍ਰਕਿਰਿਆ (Centralised Online Admission Process) ਅਤੇ ਅਧਿਕਾਰਤ ਪ੍ਰਾਸਪੈਕਟਸ ਲਾਂਚ ਕਰ ਦਿੱਤਾ ਗਿਆ ਹੈ।
ਇਸ ਵਾਰ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਲਈ ਵਿਸ਼ੇਸ਼ ਕੇਂਦਰੀਕ੍ਰਿਤ ਪ੍ਰਣਾਲੀ ਤਿਆਰ ਕੀਤੀ ਗਈ ਹੈ; ਇਸ ਨਵੀਂ ਵਿਵਸਥਾ ਤਹਿਤ ਹੁਣ ਵਿਦਿਆਰਥੀਆਂ ਨੂੰ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਖ਼ੁਦ ਫਾਰਮ ਜਮ੍ਹਾਂ ਕਰਵਾਉਣ ਦੀ ਲੋੜ ਨਹੀਂ ਪਵੇਗੀ।
ਵਿਦਿਆਰਥੀ ਸਿੱਖਿਆ ਵਿਭਾਗ ਦੇ ਸਾਂਝੇ ਆਨਲਾਈਨ ਪੋਰਟਲ ‘ਤੇ ਜਾ ਕੇ ਪ੍ਰਾਸਪੈਕਟਸ ਡਾਊਨਲੋਡ ਕਰ ਸਕਦੇ ਹਨ। ਉਹ ਉੱਥੇ ਹੀ ਆਪਣੀ ਪਸੰਦ ਦੇ ਸਕੂਲਾਂ ਅਤੇ ਸਟ੍ਰੀਮਾਂ (ਜਿਵੇਂ ਆਰਟਸ, ਸਾਇੰਸ, ਕਾਮਰਸ ਆਦਿ) ਲਈ ਸਿੰਗਲ ਵਿੰਡੋ ਰਾਹੀਂ ਅਪਲਾਈ ਕਰ ਸਕਦੇ ਹਨ।
ਵਿਭਾਗ ਅਨੁਸਾਰ ਇਸ ਕੇਂਦਰੀਕ੍ਰਿਤ (Centralised) ਪ੍ਰਕਿਰਿਆ ਨਾਲ ਦਾਖ਼ਲਾ ਪ੍ਰਣਾਲੀ ਵਿੱਚ ਪੂਰੀ ਪਾਰਦਰਸ਼ਤਾ ਆਵੇਗੀ ਅਤੇ ਵਿਦਿਆਰਥੀਆਂ ਦੇ ਸਮੇਂ ਦੀ ਵੀ ਵੱਡੀ ਬੱਚਤ ਹੋਵੇਗੀ।
ਇਸ ਫੈਸਲੇ ਨਾਲ ਟ੍ਰਾਈਸਿਟੀ (ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ) ਸਮੇਤ ਆਲੇ-ਦੁਆਲੇ ਦੇ ਖੇਤਰਾਂ ਤੋਂ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈਣ ਵਾਲੇ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ।



