Punjab ‘ਚ ਸ਼ਰਾਬ ਫੈਕਟਰੀ ਨੂੰ ਲੱਗੀ ਭਿਆਨਕ ਅੱਗ

Top Trending News ਪੰਜਾਬ

 

liquor factory in Punjab! Punjab ‘ਚ ਸ਼ਰਾਬ ਫੈਕਟਰੀ ਨੂੰ ਲੱਗੀ ਭਿਆਨਕ ਅੱਗ

liquor factory in Punjab! ਬਠਿੰਡਾ, 20 ਜੂਨ 2026 – ਬਠਿੰਡਾ ਦੇ ਪਿੰਡ ਮਸਾਨਾ ਵਿਖੇ ਸਥਿਤ ਇੱਕ ਸ਼ਰਾਬ ਫੈਕਟਰੀ ਵਿੱਚ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਫੈਕਟਰੀ ਦੇ ਸਟੀਮ ਟੈਂਕ (Steam Tank) ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਲੱਗਦੇ ਹੀ ਫੈਕਟਰੀ ਕੰਪਲੈਕਸ ਦੇ ਅੰਦਰ ਅਫ਼ਰਾ-ਤਫ਼ਰੀ ਦਾ ਮਾਹੌਲ ਬਣ ਗਿਆ।

ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਮੁੱਢਲੀ ਜਾਣਕਾਰੀ ਅਨੁਸਾਰ, ਅੱਗ ਲੱਗਣ ਦਾ ਸੰਭਾਵਿਤ ਕਾਰਨ ਅੱਤ ਦੀ ਗਰਮੀ ਨੂੰ ਮੰਨਿਆ ਜਾ ਰਿਹਾ ਹੈ, ਹਾਲਾਂਕਿ ਅਸਲ ਕਾਰਨਾਂ ਨੂੰ ਲੈ ਕੇ ਜਾਂਚ ਜਾਰੀ ਹੈ।

ਰਾਹਤ ਦੀ ਗੱਲ ਇਹ ਹੈ ਕਿ ਅਜੇ ਤੱਕ ਇਸ ਅੱਗ ਹਾਦਸੇ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ ਹੈ। ਪ੍ਰਸ਼ਾਸਨ ਸਥਿਤੀ ‘ਤੇ ਨਜ਼ਰ ਬਣਾਈ ਹੋਏ ਹੈ ਅਤੇ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।