Bus full of passengers becomes a fireball in Punjab: ਪੰਜਾਬ ‘ਚ ਸਵਾਰੀਆਂ ਨਾਲ ਭਰੀ ਬੱਸ ਬਣੀ ਅੱਗ ਦਾ ਗੋਲਾ; ਸਾਰੇ ਯਾਤਰੀ….
ਖੰਨਾ ਨੇੜੇ ਵੱਡਾ ਹਾਦਸਾ ਟਲਿਆ: 100 ਤੋਂ ਵੱਧ ਸਵਾਰੀਆਂ ਨਾਲ ਭਰੀ ਪ੍ਰਾਈਵੇਟ ਬੱਸ ਨੂੰ ਲੱਗੀ ਭਿਆਨਕ ਅੱਗ, ਸਾਰੇ ਯਾਤਰੀ ਸੁਰੱਖਿਅਤ
Bus full of passengers becomes a fireball in Punjab! ਖੰਨਾ 21 ਜੂਨ, 2026- ਨੈਸ਼ਨਲ ਹਾਈਵੇ ‘ਤੇ ਖੰਨਾ ਨੇੜਲੇ ਕਸਬਾ ਬੀਜਾ ਕੋਲ ਅੱਜ ਉਸ ਵੇਲੇ ਇੱਕ ਬਹੁਤ ਹੀ ਭਿਆਨਕ ਹਾਦਸਾ ਹੋਣੋਂ ਬਚ ਗਿਆ, ਜਦੋਂ ਸਵਾਰੀਆਂ ਨਾਲ ਨੱਕੋ-ਨੱਕ ਭਰੀ ਇੱਕ ਪ੍ਰਾਈਵੇਟ ਬੱਸ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਬੱਸ ਵਿੱਚ ਬੱਚਿਆਂ ਅਤੇ ਔਰਤਾਂ ਸਮੇਤ ਲਗਭਗ 100 ਤੋਂ ਵੱਧ ਯਾਤਰੀ ਸਵਾਰ ਸਨ। ਅੱਗ ਲੱਗਣ ਕਾਰਨ ਹਾਈਵੇ ‘ਤੇ ਅਫ਼ਰਾ-ਤਫ਼ਰੀ ਅਤੇ ਹੜਕੰਪ ਦਾ ਮਾਹੌਲ ਬਣ ਗਿਆ। ਰਾਹਤ ਦੀ ਗੱਲ ਇਹ ਰਹੀ ਕਿ ਸਮਾਂ ਰਹਿੰਦੇ ਸਾਰੀਆਂ ਸਵਾਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਪ੍ਰਾਈਵੇਟ ਬੱਸ ਲੁਧਿਆਣਾ ਤੋਂ ਸਵਾਰੀਆਂ ਲੈ ਕੇ ਉੱਤਰ ਪ੍ਰਦੇਸ਼ (UP) ਅਤੇ ਬਿਹਾਰ ਵੱਲ ਜਾ ਰਹੀ ਸੀ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਐਸ.ਡੀ.ਐਮ. ਖੰਨਾ, ਸਥਾਨਕ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚੀਆਂ। ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ, ਪਰ ਉਦੋਂ ਤੱਕ ਬੱਸ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀ ਸੀ।
ਮੌਕੇ ‘ਤੇ ਪਹੁੰਚੇ ਐਸ.ਡੀ.ਐਮ. ਖੰਨਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੁਸ਼ਟੀ ਕੀਤੀ ਕਿ, ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਅਤੇ ਸਾਰੇ ਯਾਤਰੀ ਬਿਲਕੁਲ ਠੀਕ-ਠਾਕ ਹਨ। ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ, ਜਿਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜੇਕਰ ਜਾਂਚ ਦੌਰਾਨ ਕਿਸੇ ਦੀ ਵੀ ਲਾਪਰਵਾਹੀ ਸਾਹਮਣੇ ਆਈ, ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।



