ਪੰਜਾਬ ਚੋਣਾਂ ਲਈ ਕਾਂਗਰਸ ਦੀ ਵੱਡੀਜਥੇਬੰਦਕ ਤਿਆਰੀ: ਰਾਹੁਲ ਗਾਂਧੀ ਨੇ 5 ਸੀਨੀਅਰ ਆਗੂ ਦਿੱਲੀ ਤਲਬ ਕੀਤੇ;  ਢਾਂਚੇ ‘ਚ ਫੇਰਬਦਲ ਦੀ ਤਿਆਰੀ

Top Trending News ਪੰਜਾਬ ਰਾਸ਼ਟਰੀ

 

ਪੰਜਾਬ ਚੋਣਾਂ ਲਈ ਕਾਂਗਰਸ ਦੀ ਵੱਡੀਜਥੇਬੰਦਕ ਤਿਆਰੀ: ਰਾਹੁਲ ਗਾਂਧੀ ਨੇ 5 ਸੀਨੀਅਰ ਆਗੂ ਦਿੱਲੀ ਤਲਬ ਕੀਤੇ;  ਢਾਂਚੇ ‘ਚ ਫੇਰਬਦਲ ਦੀ ਤਿਆਰੀ

ਨਵੀਂ ਦਿੱਲੀ/ਚੰਡੀਗੜ੍ਹ, 21 ਜੂਨ 2026 – ਪੰਜਾਬ ਵਿਧਾਨ ਸਭਾ ਚੋਣਾਂ ਦੇ ਨਜ਼ਦੀਕ ਆਉਂਦਿਆਂ ਹੀ ਕਾਂਗਰਸ ਹਾਈਕਮਾਂਡ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ। ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਅੰਦਰੂਨੀ ਕਲਹ ਨੂੰ ਖ਼ਤਮ ਕਰਨ ਲਈ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪੰਜਾਬ ਕਾਂਗਰਸ ਦੇ ਪੰਜ ਪ੍ਰਮੁੱਖ ਸੀਨੀਅਰ ਆਗੂਆਂ ਨੂੰ ਦਿੱਲੀ ਵਿੱਚ ਇੱਕ ਅਹਿਮ ਮੀਟਿੰਗ ਲਈ ਤਲਬ ਕੀਤਾ ਹੈ।

ਇਸੇ ਦੌਰਾਨ ਪੰਜਾਬ ਦੇ ਹਾਲਾਤ ਅਤੇ ਪਾਰਟੀ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਨਿਯੁਕਤ ਕੀਤੇ ਗਏ ਤਿੰਨ ਵਿਸ਼ੇਸ਼ ਨਿਗਰਾਨਾਂ (Observers) ਨੇ ਆਪਣੀ ਗੁਪਤ ਰਿਪੋਰਟ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਸੌਂਪ ਦਿੱਤੀ ਹੈ।

ਇਸ ਰਿਪੋਰਟ ‘ਤੇ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ, ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਵਿਚਕਾਰ ਉੱਚ ਪੱਧਰੀ ਚਰਚਾ ਹੋਈ ਹੈ।

ਸੂਤਰਾਂ ਮੁਤਾਬਕ, ਕਾਂਗਰਸ ਹਾਈਕਮਾਂਡ ਦਾ ਸਭ ਤੋਂ ਵੱਡਾ ਨਿਸ਼ਾਨਾ ਪੰਜਾਬ ਕਾਂਗਰਸ ਅੰਦਰ ਚੱਲ ਰਹੀ ਧੜੇਬਾਜ਼ੀ ਨੂੰ ਪੂਰੀ ਤਰ੍ਹਾਂ ਖ਼ਤਮ ਕਰਨਾ ਹੈ। ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਰੇ ਸੀਨੀਅਰ ਆਗੂਆਂ ਨੂੰ ਇੱਕਜੁੱਟ ਕਰਕੇ ਮੈਦਾਨ ਵਿੱਚ ਉਤਾਰਨਾ ਚਾਹੁੰਦੀ ਹੈ, ਜਿਸ ਦੇ ਚਲਦਿਆਂ ਜਲਦ ਹੀ ਜਥੇਬੰਦਕ ਢਾਂਚੇ ਵਿੱਚ ਵੱਡੀ ਕਾਇਆ-ਕਲਪ (ਫੇਰਬਦਲ) ਦੇਖਣ ਨੂੰ ਮਿਲ ਸਕਦੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।