ਕਮਲ ਕੌਰ ਕਤਲ ਮਾਮਲਾ: ਅੰਮ੍ਰਿਤਪਾਲ ਮਹਿਰੋ ਅਤੇ ਜਸਪ੍ਰੀਤ ਸਿੰਘ ਨੂੰ ਮੈਡੀਕਲ ਜਾਂਚ ਲਈ ਲਿਆਂਦਾ ਗਿਆ AIIMS
ਬਠਿੰਡਾ 21 ਜੂਨ, 2026- ਸੋਸ਼ਲ ਮੀਡੀਆ ਇਨਫਲੂਐਂਸਰ (Influencer) ਕਮਲ ਕੌਰ ਦੇ ਕਤਲ ਮਾਮਲੇ ਵਿੱਚ ਨਾਮਜ਼ਦ ਅਤੇ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋ ਨੂੰ ਸ਼ਨਿੱਚਰਵਾਰ ਨੂੰ ਸਖ਼ਤ ਸੁਰੱਖਿਆ ਹੇਠ ਏਮਜ਼ (AIIMS) ਬਠਿੰਡਾ ਲਿਆਂਦਾ ਗਿਆ। ਉਸ ਦੇ ਨਾਲ ਜੇਲ੍ਹ ਵਿੱਚ ਬੰਦ ਇੱਕ ਹੋਰ ਮੁਲਜ਼ਮ ਜਸਪ੍ਰੀਤ ਸਿੰਘ ਨੂੰ ਵੀ ਡਾਕਟਰੀ ਜਾਂਚ ਲਈ ਹਸਪਤਾਲ ਲਿਜਾਇਆ ਗਿਆ।
ਜਾਣਕਾਰੀ ਮੁਤਾਬਕ ਦੋਵਾਂ ਮੁਲਜ਼ਮਾਂ ਨੂੰ ਵੱਖ-ਵੱਖ ਸਿਹਤ ਸਮੱਸਿਆਵਾਂ ਕਾਰਨ ਹਸਪਤਾਲ ਲਿਜਾਣਾ ਪਿਆ। ਅੰਮ੍ਰਿਤਪਾਲ ਸਿੰਘ ਮਹਿਰੋ ਨੂੰ ਅੱਖਾਂ ਸਬੰਧੀ ਸਮੱਸਿਆ ਆ ਰਹੀ ਸੀ, ਜਿਸ ਦੀ ਜਾਂਚ ਲਈ ਉਸ ਨੂੰ ਏਮਜ਼ ਲਿਆਂਦਾ ਗਿਆ। ਜਸਪ੍ਰੀਤ ਸਿੰਘ ਨੂੰ ਪੱਥਰੀ (Stone) ਦੀ ਸ਼ਿਕਾਇਤ ਸੀ, ਜਿਸ ਦੀ ਜਾਂਚ ਕਰਵਾਉਣ ਲਈ ਹਸਪਤਾਲ ਲਿਜਾਇਆ ਗਿਆ।
ਡੀ.ਐੱਸ.ਪੀ. (DSP) ਐੱਚ. ਐੱਸ. ਸਰਾਂ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਹ ਸਿਰਫ਼ ਇੱਕ ਰੁਟੀਨ ਮੈਡੀਕਲ ਜਾਂਚ ਸੀ। ਦੋਵਾਂ ਮੁਲਜ਼ਮਾਂ ਦੀ ਮੈਡੀਕਲ ਜਾਂਚ ਕਰਵਾਉਣ ਅਤੇ ਡਾਕਟਰਾਂ ਵੱਲੋਂ ਦਿੱਤੀ ਗਈ ਲੋੜੀਂਦੀ ਦਵਾਈ ਦਿਵਾਉਣ ਤੋਂ ਬਾਅਦ, ਉਨ੍ਹਾਂ ਨੂੰ ਮੁੜ ਸਖ਼ਤ ਸੁਰੱਖਿਆ ਹੇਠ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਭੇਜ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਫਿਲਹਾਲ ਦੋਵਾਂ ਦੀ ਸਿਹਤ ਸਥਿਰ ਹੈ।



