BREAKING: ਪੰਜਾਬ ‘ਚ ਵਾਪਰਿਆ ਵੱਡਾ ਸੜਕ ਹਾਦਸਾ; ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ

Top Trending News ਪੰਜਾਬ

 

BREAKING: ਪੰਜਾਬ ‘ਚ ਵਾਪਰਿਆ ਵੱਡਾ ਸੜਕ ਹਾਦਸਾ; ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ

ਨਿਊ ਦੀਪ ਟ੍ਰਾਂਸਪੋਰਟ ਦੀ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ; ਗੋਇੰਦਵਾਲ ਸਾਹਿਬ ਦੇ ਰਹਿਣ ਵਾਲੇ ਸਨ ਮ੍ਰਿਤਕ, ਡਰਾਈਵਰ ਫ਼ਰਾਰ

ਪੱਟੀ/ਸਰਹਾਲੀ 22 ਜੂਨ, 2026-

ਪੱਟੀ ਵਿਧਾਨ ਸਭਾ ਹਲਕੇ ਦੇ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਪੰਨੂਆਂ ਵਿਖੇ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਹੈ। ਇੱਕ ਤੇਜ਼ ਰਫ਼ਤਾਰ ਬੱਸ ਅਤੇ ਮੋਟਰਸਾਈਕਲ ਵਿਚਕਾਰ ਹੋਈ ਇਸ ਭਿਆਨਕ ਟੱਕਰ ਵਿੱਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਥਾਣਾ ਸਰਹਾਲੀ ਦੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਥਾਣਾ ਸਰਹਾਲੀ ਦੇ ਅਧੀਨ ਆਉਂਦੀ ਪੁਲਿਸ ਚੌਕੀ ਨੌਸ਼ਹਿਰਾ ਪੰਨੂਆਂ ਦੇ ਇੰਚਾਰਜ ਸਲਵਿੰਦਰ ਸਿੰਘ ਨੇ ਘਟਨਾ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਾਦਸਾ ਐਤਵਾਰ ਦੁਪਹਿਰ ਤਕਰੀਬਨ 12:30 ਵਜੇ ਨੌਸ਼ਹਿਰਾ ਪੰਨੂਆਂ ਵਿੱਚ ਗੁਰਦੁਆਰਾ ਬਾਬਾ ਧੰਨਾ ਸਿੰਘ ਜੀ ਦੇ ਨੇੜੇ ਵਾਪਰਿਆ।

ਚੌਕੀ ਇੰਚਾਰਜ ਅਨੁਸਾਰ ਅੰਮ੍ਰਿਤਸਰ ਤੋਂ ਅਬੋਹਰ ਜਾ ਰਹੀ ‘ਨਿਊ ਦੀਪ ਟ੍ਰਾਂਸਪੋਰਟ ਕੰਪਨੀ’ ਦੀ ਬੱਸ ਜਦੋਂ ਨੌਸ਼ਹਿਰਾ ਪੰਨੂਆਂ ਲਿੰਕ ਰੋਡ ‘ਤੇ ਪਹੁੰਚੀ, ਤਾਂ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਉਸ ਦੀ ਜ਼ੋਰਦਾਰ ਟੱਕਰ ਹੋ ਗਈ। ਮੋਟਰਸਾਈਕਲ ਸਵਾਰਾਂ ਦੀ ਪਛਾਣ ਨਿਰਮਲ ਸਿੰਘ (ਪੁੱਤਰ ਸਾਧੂ ਸਿੰਘ) ਅਤੇ ਉਨ੍ਹਾਂ ਦੀ ਪਤਨੀ ਨਰਿੰਦਰ ਕੌਰ (ਨਿਵਾਸੀ ਸ੍ਰੀ ਗੋਇੰਦਵਾਲ ਸਾਹਿਬ) ਵਜੋਂ ਹੋਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।

ਹਾਦਸੇ ਤੋਂ ਤੁਰੰਤ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਚੌਕੀ ਇੰਚਾਰਜ ਸਲਵਿੰਦਰ ਸਿੰਘ ਨੇ ਦੱਸਿਆ ਕਿ ਦੋਵਾਂ ਮ੍ਰਿਤਕਾਂ ਦੀਆਂ ਦੇਹਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਮ੍ਰਿਤਕ ਨਿਰਮਲ ਸਿੰਘ ਦੇ ਪੁੱਤਰ ਲਾਡੀ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਸਰਹਾਲੀ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਫ਼ਰਾਰ ਬੱਸ ਡਰਾਈਵਰ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।