CM ਭਗਵੰਤ ਮਾਨ ਦਾ ਵੱਡਾ ਦਾਅਵਾ; ਪੰਜਾਬ ਸਿੱਖਿਆ ‘ਚ ਬਣਿਆ ਨੰਬਰ-ਵਨ ਸੂਬਾ

Top Trending News ਪੰਜਾਬ

 

CM ਭਗਵੰਤ ਮਾਨ ਦਾ ਵੱਡਾ ਦਾਅਵਾ; ਪੰਜਾਬ ਸਿੱਖਿਆ ‘ਚ ਬਣਿਆ ਨੰਬਰ-ਵਨ ਸੂਬਾ

ਚੰਡੀਗੜ੍ਹ, 23 ਜੂਨ 2026-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਿੱਖਿਆ ਢਾਂਚੇ ਵਿੱਚ ਹੋਏ ਵੱਡੇ ਸੁਧਾਰਾਂ ਦਾ ਜ਼ਿਕਰ ਕਰਦਿਆਂ ਵਿਰੋਧੀ ਪਾਰਟੀਆਂ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਮੁੱਖ ਮੰਤਰੀ ਮਾਨ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਪਹਿਲਾਂ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚੋਂ 27ਵੇਂ ਸਥਾਨ ‘ਤੇ ਪਿਛੜ ਚੁੱਕਾ ਸੀ, ਪਰ ਮਹਿਜ਼ ਚਾਰ ਸਾਲਾਂ ਦੇ ਅਰਸੇ ਵਿੱਚ ਉਨ੍ਹਾਂ ਦੀ ਸਰਕਾਰ ਨੇ ਇਸ ਨੂੰ ਦੇਸ਼ ਦਾ ਨੰਬਰ ਇੱਕ ਸੂਬਾ ਬਣਾ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਸਰਕਾਰੀ ਸਕੂਲਾਂ ਦੀ ਹਾਲਤ ਬੇਹੱਦ ਖ਼ਰਾਬ ਹੋ ਚੁੱਕੀ ਸੀ। ਸਾਡੀ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਸਿੱਖਿਆ ਦੇ ਬਜਟ ਵਿੱਚ ਵਾਧਾ ਕੀਤਾ, ਸਕੂਲ ਆਫ਼ ਐਮੀਨੈਂਸ (Schools of Eminence) ਦੀ ਸ਼ੁਰੂਆਤ ਕੀਤੀ ਅਤੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਟ੍ਰੇਨਿੰਗ ਲਈ ਭੇਜਿਆ। ਇਨ੍ਹਾਂ ਸਾਰੇ ਸੁਹਿਰਦ ਯਤਨਾਂ ਸਦਕਾ ਹੀ ਪੰਜਾਬ ਅੱਜ ਸਿੱਖਿਆ ਦੇ ਹਰ ਮਾਪਦੰਡ ਵਿੱਚ ਮੋਹਰੀ ਬਣਿਆ ਹੈ।

ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਧਿਰਾਂ ਸਿਰਫ਼ ਸਿਆਸਤ ਕਰਨਾ ਜਾਣਦੀਆਂ ਹਨ, ਜਦਕਿ ਆਮ ਆਦਮੀ ਪਾਰਟੀ ’ਕੰਮ ਦੀ ਸਿਆਸਤ’ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਹੁਣ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਹੇ ਹਨ ਅਤੇ ਗਰੀਬ ਬੱਚਿਆਂ ਨੂੰ ਵੀ ਮਿਆਰੀ ਸਿੱਖਿਆ ਮਿਲ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।