ਸਰਕਾਰ ਦੀ ਵੱਡੀ ਕਾਰਵਾਈ; 4 ਅਧਿਕਾਰੀ ਮੁਅੱਤਲ- 3 ਮਾਲਕ ਗ੍ਰਿਫ਼ਤਾਰ
ਲਖਨਊ 23 ਜੂਨ, 2026)
ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਅਲੀਗੰਜ ਇਲਾਕੇ ਵਿੱਚ ਸੋਮਵਾਰ ਦੁਪਹਿਰ ਨੂੰ ਇੱਕ ਤਿੰਨ-ਮੰਜ਼ਿਲਾ ਇਮਾਰਤ ਵਿੱਚ ਭਿਆਨਕ ਅੱਗ ਲੱਗਣ ਕਾਰਨ 15 ਜਣਿਆਂ ਦੀ ਦਰਦਨਾਕ ਮੌਤ ਹੋ ਗਈ, ਜਿਨ੍ਹਾਂ ਵਿੱਚ ਜ਼ਿਆਦਾਤਰ ਵਿਦਿਆਰਥੀ ਸਨ। ਇਸ ਹਾਦਸੇ ਵਿੱਚ 7 ਹੋਰ ਲੋਕ ਜ਼ਖ਼ਮੀ ਹੋਏ ਹਨ. ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਲਾਪ੍ਰਵਾਹੀ ਦੇ ਦੋਸ਼ ਹੇਠ ਚਾਰ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਹੈ।
ਪੁਲੀਸ ਅਨੁਸਾਰ ਜਿਸ ਇਮਾਰਤ ਵਿੱਚ ਇਹ ਹਾਦਸਾ ਵਾਪਰਿਆ, ਉਸ ਨੂੰ ਰਿਹਾਇਸ਼ੀ ਮਕਾਨ ਵਜੋਂ ਮਨਜ਼ੂਰੀ ਦਿੱਤੀ ਗਈ ਸੀ, ਪਰ ਉੱਥੇ ਗੈਰ-ਕਾਨੂੰਨੀ ਤੌਰ ’ਤੇ ਵਪਾਰਕ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਸਨ। ਪੁਲੀਸ ਨੇ ਭਾਰਤੀ ਨਿਆਂ ਸੰਹਿਤਾ (BNS) ਅਤੇ ਉੱਤਰ ਪ੍ਰਦੇਸ਼ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ ਐਕਟ ਤਹਿਤ 6 ਨਾਮਜ਼ਦ ਅਤੇ ਕੁਝ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।



