ਪੰਜਾਬ ‘ਚ ਵਾਪਰਿਆ ਵੱਡਾ ਸੜਕ ਹਾਦਸਾ; ਬਜ਼ੁਰਗ ਦੀ ਮੌਕੇ ‘ਤੇ ਹੀ ਮੌਤ

Top Trending News ਪੰਜਾਬ

 

ਪੰਜਾਬ ‘ਚ ਵਾਪਰਿਆ ਵੱਡਾ ਸੜਕ ਹਾਦਸਾ; ਬਜ਼ੁਰਗ ਦੀ ਮੌਕੇ ‘ਤੇ ਹੀ ਮੌਤ

ਮਾਛੀਵਾੜਾ ਸਾਹਿਬ (ਲੁਧਿਆਣਾ), 23 ਜੂਨ 2026- ਮਾਛੀਵਾੜਾ-ਰਾਹੋਂ ਰੋਡ ’ਤੇ ਪਿੰਡ ਲੱਖੋਵਾਲ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਮਿਲਿਆ ਹੈ। ਇਸ ਹਾਦਸੇ ਵਿੱਚ ਇੱਕ ਬੇਕਾਬੂ ਟਿੱਪਰ ਦੀ ਚਪੇਟ ਵਿੱਚ ਆਉਣ ਕਾਰਨ 75 ਸਾਲਾ ਬਜ਼ੁਰਗ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਰਸ਼ਨ ਸਿੰਘ ਵਾਸੀ ਲੁਬਾਣਗੜ੍ਹ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ, ਬਜ਼ੁਰਗ ਦਰਸ਼ਨ ਸਿੰਘ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਮਾਛੀਵਾੜਾ ਵੱਲ ਆ ਰਹੇ ਸਨ। ਜਿਵੇਂ ਹੀ ਉਹ ਲੱਖੋਵਾਲ ਮੋੜ ਨੇੜੇ ਪਹੁੰਚੇ, ਤਾਂ ਉਹ ਇੱਕ ਤੇਜ਼ ਰਫ਼ਤਾਰ ਟਿੱਪਰ ਦੀ ਚਪੇਟ ਵਿੱਚ ਆ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਟਿੱਪਰ ਬਜ਼ੁਰਗ ਦੇ ਉੱਪਰੋਂ ਲੰਘ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ’ਤੇ ਪਹੁੰਚੀ। ਪੁਲਿਸ ਨੇ ਕਾਰਵਾਈ ਕਰਦਿਆਂ, ਦਰਸ਼ਨ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਮਰਾਲਾ ਦੀ ਮੋਰਚਰੀ (ਸਿਵਲ ਹਸਪਤਾਲ) ਵਿਖੇ ਰਖਵਾ ਦਿੱਤਾ ਹੈ। ਹਾਦਸਾਗ੍ਰਸਤ ਟਿੱਪਰ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।