ਵੱਡੀ ਖ਼ਬਰ: ਪੰਜਾਬ ਦੇ ਸਰਪੰਚਾਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ

Top Trending News ਪੰਜਾਬ
  • ਵੱਡੀ ਖ਼ਬਰ: ਪੰਜਾਬ ਦੇ ਸਰਪੰਚਾਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ

ਚੰਡੀਗੜ੍ਹ, 24 ਜੂਨ (ਦੇਸ਼ ਕਲਿੱਕ ਬਿਊਰੋ): ਬਠਿੰਡਾ ਵਿੱਚ ਸਰਪੰਚ ਮਿਲਣੀ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਪੰਚਾਂ ਲਈ ਵੱਡਾ ਐਲਾਨ ਕੀਤਾ। ਮੁੱਖ ਮੰਤਰੀ ਨੇ ਐਲਾਨ ਕਿਹਾ ਕਿ 15 ਅਗਸਤ ਤੋਂ ਪੰਜਾਬ ਦੇ ਸਾਰੇ ਸਰਪੰਚਾਂ ਨੂੰ ₹10,000 ਪ੍ਰਤੀ ਮਹੀਨਾ ਮਾਣਭੱਤਾ ਦਿੱਤਾ ਜਾਵੇਗਾ। ਇਸ ਫ਼ੈਸਲੇ ਦਾ ਲਾਭ ਸੂਬੇ ਦੇ ਸਾਰੇ ਸਰਪੰਚਾਂ ਨੂੰ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਸਰਪੰਚਾਂ ਦੀ ਅਹਿਮ ਭੂਮਿਕਾ ਹੁੰਦੀ ਹੈ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਐਲਾਨ ਬਠਿੰਡਾ ਵਿੱਚ ਹੋਈ ਸਰਪੰਚ ਮਿਲਣੀ ਦੌਰਾਨ ਕੀਤਾ ਗਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।