ਵੱਡੀ ਖ਼ਬਰ: ਜ਼ਮੀਨੀ ਵਿਵਾਦ ਕਾਰਨ ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਲੋਕਾਂ ਦਾ ਗੋਲੀਆਂ ਮਾਰ ਕੇ ਕਤਲ

Top Trending News ਪੰਜਾਬ

 

ਵੱਡੀ ਖ਼ਬਰ: ਜ਼ਮੀਨੀ ਵਿਵਾਦ ਕਾਰਨ ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਲੋਕਾਂ ਦਾ ਗੋਲੀਆਂ ਮਾਰ ਕੇ ਕਤਲ

ਬਟਾਲਾ 24 ਜੂਨ, 2026- ਬਟਾਲਾ ਦੇ ਥਾਣਾ ਸੇਖਵਾਂ ਦੇ ਅਧੀਨ ਆਉਂਦੇ ਪਿੰਡ ਮੁੰਡੀ ਕਰਾਲ ਵਿੱਚ ਮੰਗਲਵਾਰ ਦੇਰ ਰਾਤ ਜ਼ਮੀਨੀ ਵਿਵਾਦ ਨੇ ਇੱਕ ਖ਼ੂਨੀ ਰੂਪ ਧਾਰਨ ਕਰ ਲਿਆ। ਇਸ ਦਿਲ ਕੰਬਾਊ ਵਾਰਦਾਤ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਸਮੇਤ ਕੁੱਲ ਚਾਰ ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਕਾਰਨ ਪੂਰੇ ਇਲਾਕੇ ਵਿੱਚ ਸੋਗ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਸ਼ੁਰੂਆਤੀ ਜਾਣਕਾਰੀ ਅਨੁਸਾਰ, ਮਨਜੋਤ ਸਿੰਘ ਨਾਮਕ ਨੌਜਵਾਨ ਦਾ ਆਪਣੇ ਹੀ ਪਰਿਵਾਰ ਨਾਲ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਮੰਗਲਵਾਰ ਰਾਤ ਇਹ ਵਿਵਾਦ ਇੰਨਾ ਵਧ ਗਿਆ ਕਿ ਮਨਜੋਤ ਸਿੰਘ ਨੇ ਅੰਧਾਧੁੰਦ ਫਾਇਰਿੰਗ ਕਰ ਦਿੱਤੀ। ਉਸ ਨੇ ਕਥਿਤ ਤੌਰ ‘ਤੇ ਆਪਣੀ ਸਗੀ ਚਾਚੀ ਹਰਜੀਤ ਕੌਰ ਅਤੇ 12 ਸਾਲਾ ਚਚੇਰੇ ਭਰਾ ਹਰੀ ਅੰਮ੍ਰਿਤਪਾਲ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ।

ਇਸੇ ਦੌਰਾਨ ਮਨਜੋਤ ਸਿੰਘ ਦਾ ਦੋਸਤ ਪ੍ਰਗਟ ਸਿੰਘ, ਜੋ ਫ਼ੌਜ ਦਾ ਜਵਾਨ ਦੱਸਿਆ ਜਾ ਰਿਹਾ ਹੈ, ਉਸ ਨੂੰ ਰੋਕਣ ਲਈ ਅੱਗੇ ਆਇਆ। ਪਰ ਸਿਰਫ਼ਿਰੇ ਮੁਲਜ਼ਮ ਨੇ ਆਪਣੇ ਦੋਸਤ ਪ੍ਰਗਟ ਸਿੰਘ ਨੂੰ ਵੀ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਸ ਖ਼ੂਨੀ ਖੇਡ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮਨਜੋਤ ਸਿੰਘ ਭੱਜ ਕੇ ਆਪਣੇ ਘਰ ਪਹੁੰਚਿਆ। ਉਸ ਨੇ ਰਸੋਈ ਵਿੱਚ ਜਾ ਕੇ ਖੁਦ ਨੂੰ ਵੀ ਗੋਲੀ ਮਾਰ ਲਈ, ਜਿਸ ਕਾਰਨ ਉਸ ਦੀ ਵੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੇਖਵਾਂ ਦੀ ਪੁਲਿਸ ਅਤੇ ਬਟਾਲਾ ਦੇ ਡੀ.ਐੱਸ.ਪੀ. ਸਿਟੀ ਸੁਖਿੰਦਰ ਸਿੰਘ ਭਾਰੀ ਪੁਲਿਸ ਬਲ ਦੇ ਨਾਲ ਮੌਕੇ ‘ਤੇ ਪਹੁੰਚੇ। ਫੋਰੈਂਸਿਕ ਵਿਭਾਗ ਦੀ ਟੀਮ ਨੇ ਵੀ ਘਟਨਾ ਸਥਾਨ ਦਾ ਨਿਰੀਖਣ ਕਰਕੇ ਸਬੂਤ ਇਕੱਠੇ ਕੀਤੇ ਹਨ।

ਪੁਲਿਸ ਨੇ ਚਾਰਾਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।