ਲੁਧਿਆਣਾ ‘ਚ ਖ਼ੂਨੀ ਖੇਡ: ਮਾਮੂਲੀ ਬਹਿਸ ਤੋਂ ਬਾਅਦ ਦੋਸਤ ਨੇ ਕੀਤਾ ਦੋਸਤ ਦਾ ਕਤਲ

Top Trending News ਪੰਜਾਬ

 

ਲੁਧਿਆਣਾ ‘ਚ ਖ਼ੂਨੀ ਖੇਡ: ਮਾਮੂਲੀ ਬਹਿਸ ਤੋਂ ਬਾਅਦ ਦੋਸਤ ਨੇ ਕੀਤਾ ਦੋਸਤ ਦਾ ਕਤਲ

ਲੁਧਿਆਣਾ, 24 ਜੂਨ 2026-

ਲੁਧਿਆਣਾ ਦੇ ਸਾਹਨੇਵਾਲ ਇਲਾਕੇ ਦੇ ਅਧੀਨ ਆਉਂਦੇ ਪਿੰਡ ਧਰੌੜ ਵਿੱਚ ਦੋਸਤੀ ਨੂੰ ਸ਼ਰਮਸਾਰ ਕਰਨ ਵਾਲਾ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੋ ਦੋਸਤਾਂ ਵਿਚਕਾਰ ਹੋਈ ਮਾਮੂਲੀ ਤਕਰਾਰ ਨੇ ਇੰਨਾ ਭਿਆਨਕ ਰੂਪ ਧਾਰਨ ਕਰ ਲਿਆ ਕਿ ਇੱਕ ਦੋਸਤ ਨੇ ਆਪਣੇ ਹੀ ਸਾਥੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।

ਮਿਲੀ ਜਾਣਕਾਰੀ ਅਨੁਸਾਰ ਪਿੰਡ ਧਰੌੜ ਵਿੱਚ ਦੋ ਦੋਸਤਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਬਹਿਸ ਹੋ ਗਈ ਸੀ। ਦੇਖਦੇ ਹੀ ਦੇਖਦੇ ਇਹ ਝਗੜਾ ਇੰਨਾ ਵਧ ਗਿਆ ਕਿ ਗੁੱਸੇ ਵਿੱਚ ਆਏ ਇੱਕ ਦੋਸਤ ਨੇ ਕੋਲ ਪਿਆ ਭਾਰੀ ਪੱਥਰ ਚੁੱਕ ਕੇ ਆਪਣੇ ਹੀ ਦੋਸਤ ਦੇ ਸਿਰ ‘ਤੇ ਦੇ ਮਾਰਿਆ। ਸਿਰ ‘ਤੇ ਗੰਭੀਰ ਸੱਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਦੀਪ ਸਿੰਘ ਉਰਫ਼ ਗੁਗਲੀ ਵਜੋਂ ਹੋਈ ਹੈ।

ਇਸ ਖ਼ੂਨੀ ਵਾਰਦਾਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਅਤੇ ਤੁਰੰਤ ਇਸ ਦੀ ਸੂਚਨਾ ਸਥਾਨਕ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਸਾਰ ਹੀ ਥਾਣਾ ਸਾਹਨੇਵਾਲ ਦੀ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।