ਪੰਜਾਬ ‘ਚ ਵੱਡੀ ਵਾਰਦਾਤ: ਕੱਪੜੇ ਦੇ ਸ਼ੋਅਰੂਮ ‘ਤੇ ਬਦਮਾਸ਼ਾਂ ਵੱਲੋਂ ਫਾਇਰਿੰਗ, ਇਲਾਕੇ ‘ਚ ਸਨਸਨੀ

Top Trending News ਪੰਜਾਬ

 

  1. ਪੰਜਾਬ ‘ਚ ਵੱਡੀ ਵਾਰਦਾਤ: ਕੱਪੜੇ ਦੇ ਸ਼ੋਅਰੂਮ ‘ਤੇ ਬਦਮਾਸ਼ਾਂ ਵੱਲੋਂ ਫਾਇਰਿੰਗ, ਇਲਾਕੇ ‘ਚ ਸਨਸਨੀ

ਫ਼ਿਰੋਜ਼ਪੁਰ, 24 ਜੂਨ 2026-

ਫ਼ਿਰੋਜ਼ਪੁਰ ਸ਼ਹਿਰ ਦੇ ਬੇਹੱਦ ਭੀੜ ਭੜੱਕੇ ਵਾਲੇ ਇਲਾਕੇ ਮੱਲਵਾਲ ਰੋਡ ‘ਤੇ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਇੱਥੇ ਸਥਿਤ ਕੱਪੜੇ ਦੇ ਇੱਕ ਸ਼ੋਅਰੂਮ ‘ਤੇ ਮੋਟਰਸਾਈਕਲ ਸਵਾਰ ਦੋ ਨਾਕਾਬਪੋਸ਼ ਬਦਮਾਸ਼ਾਂ ਵੱਲੋਂ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ ਗਈਆਂ। ਰਾਹਤ ਦੀ ਗੱਲ ਇਹ ਰਹੀ ਕਿ ਇਸ ਗੋਲੀਬਾਰੀ ਦੀ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਐੱਸ.ਪੀ. (ਡੀ) ਮਨਜੀਤ ਸਿੰਘ ਅਤੇ ਥਾਣਾ ਸਿਟੀ ਦੀ ਪੁਲਿਸ ਪਾਰਟੀ ਤੁਰੰਤ ਭਾਰੀ ਫੋਰਸ ਸਮੇਤ ਮੌਕੇ ‘ਤੇ ਪਹੁੰਚ ਗਈ। ਪੁਲਿਸ ਵੱਲੋਂ ਆਸ-ਪਾਸ ਦੇ ਇਲਾਕੇ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਘਟਨਾ ਵਾਲੀ ਥਾਂ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ।

ਸ਼ੋਅਰੂਮ ਦੇ ਮਾਲਕ ਨੇ ਪੁਲਿਸ ਨੂੰ ਬਿਆਨ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਕਿਸੇ ਵੀ ਵਿਅਕਤੀ ਨਾਲ ਕੋਈ ਨਿੱਜੀ ਜਾਂ ਕਾਰੋਬਾਰੀ ਦੁਸ਼ਮਣੀ ਨਹੀਂ ਹੈ। ਉਨ੍ਹਾਂ ਨੇ ਇਹ ਸ਼ੋਅਰੂਮ ਮਹਿਜ਼ ਦੋ ਮਹੀਨੇ ਪਹਿਲਾਂ ਹੀ ਕਿਸੇ ਕੋਲੋਂ ਖਰੀਦਿਆ ਸੀ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਸ-ਪਾਸ ਲੱਗੇ ਸੀ.ਸੀ.ਟੀ.ਵੀ. (CCTV) ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਬਾਈਕ ਸਵਾਰ ਬਦਮਾਸ਼ਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ। ਦਿਨ-ਦਿਹਾੜੇ ਹੋਈ ਇਸ ਫਾਇਰਿੰਗ ਕਾਰਨ ਸਥਾਨਕ ਕਾਰੋਬਾਰੀਆਂ ਅਤੇ ਲੋਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਪਾਈ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।