ਅਕਾਲ ਤਖ਼ਤ ਸਾਹਿਬ ਦਾ ਵੱਡਾ ਆਦੇਸ਼; ਪੰਜਾਬ ਦੇ ਸਾਰੇ ਵਿਧਾਇਕਾਂ ਤੇ ਮੰਤਰੀਆਂ ਨੂੰ ਪੱਤਰ ਜਾਰੀ; 29 ਜੂਨ ਤੱਕ ਪੱਖ ਰੱਖਣ ਦੇ ਹੁਕਮ

Top Trending News ਪੰਜਾਬ

 

Akal Takht Sahib’s big order ਅਕਾਲ ਤਖ਼ਤ ਸਾਹਿਬ ਦਾ ਵੱਡਾ ਆਦੇਸ਼; ਪੰਜਾਬ ਦੇ ਸਾਰੇ ਵਿਧਾਇਕਾਂ ਤੇ ਮੰਤਰੀਆਂ ਨੂੰ ਪੱਤਰ ਜਾਰੀ; 29 ਜੂਨ ਤੱਕ ਪੱਖ ਰੱਖਣ ਦੇ ਹੁਕਮ

ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੂੰ 29 ਜੂਨ ਨੂੰ ਨਿੱਜੀ ਰੂਪ ਵਿੱਚ ਪੇਸ਼ ਹੋਣ ਲਈ ਕਿਹਾ

ਗ਼ੈਰ-ਸਿੱਖ ਵਿਧਾਇਕਾਂ ਨੂੰ ਲਿਖਤੀ ਪੱਖ ਭੇਜਣ ਦੇ ਹੁਕਮ; ਜੇਲ੍ਹ ‘ਚ ਬੰਦ ਸੰਜੀਵ ਅਰੋੜਾ ਨੂੰ ਵੀ ਭੇਜਿਆ ਪੱਤਰ

ਵਿਧਾਨ ਸਭਾ ਦੀ ਵੈੱਬਸਾਈਟ ‘ਤੇ ਦਰਜ ਈ-ਮੇਲ ਅਤੇ ਵਟਸਐਪ ਰਾਹੀਂ ਸਕੱਤਰੇਤ ਵੱਲੋਂ ਭੇਜੇ ਗਏ ਆਦੇਸ਼ ਪੱਤਰ

ਅੰਮ੍ਰਿਤਸਰ ਸਾਹਿਬ, 26 ਜੂਨ 2026-

Akal Takht Sahib’s big order ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਦੇ ਇਤਰਾਜ਼ਾਂ ਸਬੰਧੀ ਮਾਮਲੇ ਉੱਤੇ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਇੱਕ ਬਹੁਤ ਵੱਡਾ ਅਤੇ ਅਹਿਮ ਕਦਮ ਚੁੱਕਿਆ ਗਿਆ ਹੈ। ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਾਰੇ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ ਅਧਿਕਾਰਤ ਪੱਤਰ ਭੇਜ ਕੇ 29 ਜੂਨ ਤੱਕ ਇਸ ਮਾਮਲੇ ‘ਤੇ ਆਪਣਾ ਪੱਖ ਰੱਖਣ ਦੇ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ।

ਸਕੱਤਰੇਤ ਵੱਲੋਂ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਵੱਖ-ਵੱਖ ਆਦੇਸ਼ ਪੱਤਰ ਜਾਰੀ ਕੀਤੇ ਗਏ ਹਨ। ਜਿੱਥੇ ਪੰਜਾਬ ਦੇ ਸਮੂਹ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ 29 ਜੂਨ ਨੂੰ ਨਿੱਜੀ ਤੌਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਆਖਿਆ ਗਿਆ ਹੈ, ਉੱਥੇ ਹੀ ਦੂਜੇ ਪਾਸੇ ਗ਼ੈਰ-ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੂੰ ਵੀ ਵਿਸ਼ੇਸ਼ ਪੱਤਰ ਜਾਰੀ ਕੀਤੇ ਗਏ ਹਨ। ਗ਼ੈਰ-ਸਿੱਖ ਆਗੂਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ 29 ਜੂਨ ਤੋਂ ਪਹਿਲਾਂ-ਪਹਿਲਾਂ ਆਪਣਾ ਲਿਖਤੀ ਪੱਖ ਅਕਾਲ ਤਖ਼ਤ ਸਾਹਿਬ ਵਿਖੇ ਭੇਜਣਾ ਯਕੀਨੀ ਬਣਾਉਣ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਵੱਲੋਂ ਇਹ ਪੱਤਰ ਜਾਰੀ ਕੀਤੇ ਗਏ ਹਨ। ਮਾਮਲੇ ਬਾਰੇ ਅਹਿਮ ਜਾਣਕਾਰੀ ਦਿੰਦਿਆਂ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਸਾਰੇ ਸਿੱਖ/ਗ਼ੈਰ-ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਅਧਿਕਾਰਤ ਵੈੱਬਸਾਈਟ ਉੱਤੇ ਦਰਜ ਉਨ੍ਹਾਂ ਦੇ ਅਧਿਕਾਰਤ ਈ-ਮੇਲ ਪਤਿਆਂ (E-mail ID) ਅਤੇ ਮੋਬਾਈਲ ਨੰਬਰਾਂ ਉੱਤੇ ਵਟਸਐਪ (WhatsApp) ਰਾਹੀਂ 17 ਅਤੇ 18 ਜੂਨ ਨੂੰ ਹੀ ਪੱਤਰ ਭੇਜੇ ਜਾ ਚੁੱਕੇ ਹਨ। ਹੁਣ ਦੇਖਣਾ ਹੋਵੇਗਾ ਕਿ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਦੇ ਕਿਹੜੇ-ਕਿਹੜੇ ਸਿਆਸੀ ਆਗੂ ਪੇਸ਼ ਹੋ ਕੇ ਆਪਣਾ ਪੱਖ ਰੱਖਦੇ ਹਨ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।