Weather Alert: ਅਗਲੇ 4 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਤੂਫ਼ਾਨ ਬਾਰੇ ਵੀ ਜਾਰੀ ਕੀਤਾ ਅਲਰਟ

Top Trending News ਹਰਿਆਣਾ ਹਿਮਾਚਲ ਚੰਡੀਗੜ੍ਹ ਦਿੱਲੀ ਪੰਜਾਬ ਰਾਸ਼ਟਰੀ

 

Weather Alert: ਅਗਲੇ 4 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਤੂਫ਼ਾਨ ਬਾਰੇ ਵੀ ਜਾਰੀ ਕੀਤਾ ਅਲਰਟ

ਨਵੀਂ ਦਿੱਲੀ, 26 ਜੂਨ 2026

ਉੱਤਰ ਭਾਰਤ ਦੇ ਕਈ ਜ਼ਿਲ੍ਹੇ ਇਸ ਵੇਲੇ ਗਰਮੀ ਦੀ ਲਪੇਟ ਵਿੱਚ ਹਨ ਗਰਮੀ ਦੀ ਉਡੀਕ ਕਰ ਰਹੇ ਲੋਕਾਂ ਨੂੰ ਜਿੱਥੇ ਹੁੰਮਸ ਸਿਤਾਰੇ ਹੈ ਉੱਥੇ ਹੀ ਹੀਟ ਵੇਵ ਦੇ ਕਾਰਨ ਕੁਝ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਪਰ ਇਸੇ ਵਿਚਾਲੇ ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਅਗਲੇ 3 ਤੋਂ 4 ਦਿਨਾਂ ਤੱਕ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

ਮੌਸਮ ਵਿਭਾਗ ਨੇ ਅੱਜ 17 ਰਾਜਾਂ ਵਿੱਚ ਮੀਂਹ, ਤੂਫ਼ਾਨ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ‘ਆਰੇਂਜ’ ਅਤੇ ‘ਯੈਲੋ’ ਅਲਰਟ ਜਾਰੀ ਕੀਤਾ ਹੈ। ਕੁਝ ਖੇਤਰਾਂ ਵਿੱਚ ਹਵਾਵਾਂ ਦੀ ਰਫ਼ਤਾਰ 80 ਤੋਂ 85 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।

ਮੌਸਮ ਵਿਭਾਗ ਅਨੁਸਾਰ, ਉੱਤਰ ਪ੍ਰਦੇਸ਼, ਰਾਜਸਥਾਨ, ਪੰਜਾਬ, ਹਰਿਆਣਾ, ਦਿੱਲੀ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਪ੍ਰੀ-ਮਾਨਸੂਨ ਗਤੀਵਿਧੀਆਂ ਲਗਾਤਾਰ ਜਾਰੀ ਹਨ।

ਮੌਸਮ ਵਿਭਾਗ ਮੁਤਾਬਕ, ਪਹਾੜੀ ਰਾਜਾਂ ਵਿੱਚ ਮੀਂਹ ਕਾਰਨ ਜ਼ਮੀਨ ਖਿਸਕਣ (landslide) ਦਾ ਖ਼ਤਰਾ ਬਣਿਆ ਹੋਇਆ ਹੈ। ਪੂਰਬੀ ਭਾਰਤ ਵਿੱਚ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਪ੍ਰਸ਼ਾਸਨ ਵੱਲੋਂ ਆਮ ਲੋਕਾਂ ਅਤੇ ਖਾਸ ਕਰਕੇ ਸੈਲਾਨੀਆਂ ਨੂੰ ਅਲਰਟ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।