Breaking- 7 IAS ਅਧਿਕਾਰੀਆਂ ‘ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੜ੍ਹੋ ਪੂਰਾ ਮਾਮਲਾ

Top Trending News ਹਰਿਆਣਾ

Breaking- 7 IAS ਅਧਿਕਾਰੀਆਂ ‘ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੜ੍ਹੋ ਪੂਰਾ ਮਾਮਲਾ

ਚੰਡੀਗੜ੍ਹ, 27 ਜੂਨ 2026-

ਹਰਿਆਣਾ ਦੇ ਚਰਚਿਤ ₹645 ਕਰੋੜ ਦੇ IDFC ਫਸਟ ਬੈਂਕ ਅਤੇ AU ਸਮਾਲ ਫਾਈਨੈਂਸ ਬੈਂਕ ਘੁਟਾਲੇ ਵਿੱਚ ਕੇਂਦਰੀ ਜਾਂਚ ਬਿਊਰੋ (CBI) ਨੇ ਆਪਣਾ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਇਸ ਕਾਰਵਾਈ ਨਾਲ ਸੂਬੇ ਦੀ ਨੌਕਰਸ਼ਾਹੀ ਵਿੱਚ ਭਾਰੀ ਹੜਕੰਪ ਮਚ ਗਿਆ ਹੈ ।

ਜਾਂਚ ਜਿਵੇਂ-ਜਿਵੇਂ ਅੱਗੇ ਵਧ ਰਹੀ ਹੈ, ਵੱਡੇ ਅਧਿਕਾਰੀਆਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ CBI ਦੀ ਜਾਂਚ ਡਾਇਰੀ ਅਤੇ ਮੁਲਜ਼ਮਾਂ ਦੇ ਬਿਆਨਾਂ ਵਿੱਚ 7 IAS ਅਧਿਕਾਰੀਆਂ ਦੇ ਨਾਮ ਸਾਹਮਣੇ ਆਏ ਹਨ ।

ਇਨ੍ਹਾਂ ਵਿੱਚੋਂ 2 ਅਧਿਕਾਰੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ । ਬਾਕੀ ਨਾਮਜ਼ਦ ਅਧਿਕਾਰੀਆਂ ਦੀ ਵੀ ਜਲਦ ਹੀ ਗ੍ਰਿਫ਼ਤਾਰੀ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ।

CBI ਦੀ ਇਸ ਸਖ਼ਤ ਕਾਰਵਾਈ ਨੇ ਹਰਿਆਣਾ ਦੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਜਾਂਚ ਏਜੰਸੀ ਵੱਲੋਂ ਇਸ ਮਾਮਲੇ ਨਾਲ ਜੁੜੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।