ਕਾਂਗਰਸ ਦਾ ਵੱਡਾ ਫੈਸਲਾ; ਰਾਜਾ ਵੜਿੰਗ ਨੇ ਕਿਹਾ- ਸਾਰੇ ਵਿਧਾਇਕ ਅਕਾਲ ਤਖ਼ਤ ਸਾਹਿਬ ‘ਤੇ 29 ਤਰੀਕ ਨੂੰ ਹੋਣਗੇ ਪੇਸ਼

Top Trending News ਪੰਜਾਬ

 

ਕਾਂਗਰਸ (Congress) ਦਾ ਵੱਡਾ ਫੈਸਲਾ; ਰਾਜਾ ਵੜਿੰਗ ਨੇ ਕਿਹਾ– ਸਾਰੇ ਵਿਧਾਇਕ ਅਕਾਲ ਤਖ਼ਤ ਸਾਹਿਬ ‘ਤੇ 29 ਤਰੀਕ ਨੂੰ ਹੋਣਗੇ ਪੇਸ਼

ਚੰਡੀਗੜ੍ਹ 28 ਜੂਨ, 2026-

ਪੰਜਾਬ ਕਾਂਗਰਸ (Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਸੰਮਨਾਂ ‘ਤੇ ਜਥੇਬੰਦੀ ਦਾ ਅਧਿਕਾਰਤ ਪੱਖ ਸਾਹਮਣੇ ਰੱਖਿਆ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਕਾਂਗਰਸ ਪਾਰਟੀ ਦੇ ਸਾਰੇ ਸੰਬੰਧਿਤ ਵਿਧਾਇਕ 29 ਤਰੀਕ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ।

ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੰਮਨ ਜਾਰੀ ਕੀਤੇ ਗਏ ਹਨ। ਹਰ ਸਿੱਖ ਅਤੇ ਪੰਜਾਬ ਦਾ ਹਰ ਵਿਅਕਤੀ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਬਹੁਤ ਸਤਿਕਾਰ ਕਰਦਾ ਹੈ। ਕਾਂਗਰਸ ਪਾਰਟੀ ਨੇ ਇਸ ਸਬੰਧੀ ਆਪਣਾ ਫੈਸਲਾ ਲੈ ਲਿਆ ਹੈ।”

ਰਾਜਾ ਵੜਿੰਗ ਨੇ ਅੱਗੇ ਦੱਸਿਆ ਕਿ ਇਸ ਸੰਵੇਦਨਸ਼ੀਲ ਮਾਮਲੇ ‘ਤੇ ਪਾਰਟੀ ਦੇ ਅੰਦਰ ਪੂਰੀ ਗੱਲਬਾਤ ਹੋ ਚੁੱਕੀ ਹੈ। ਉਨ੍ਹਾਂ ਕਿਹਾ, ਅਸੀਂ ਇਸ ਬਾਰੇ ਵਿਰੋਧੀ ਧਿਰ ਦੇ ਨੇਤਾ (CLP ਲੀਡਰ) ਪ੍ਰਤਾਪ ਸਿੰਘ ਬਾਜਵਾ ਅਤੇ ਪਾਰਟੀ ਦੇ ਵਿਧਾਇਕਾਂ ਨਾਲ ਵਿਸਤਾਰ ਵਿੱਚ ਚਰਚਾ ਕੀਤੀ ਹੈ।

ਫੈਸਲੇ ਮੁਤਾਬਕ, ਉਹ ਸਾਰੇ ਵਿਧਾਇਕ ਜਿਨ੍ਹਾਂ ਨੂੰ ਨੋਟਿਸ ਜਾਂ ਸੰਮਨ ਮਿਲੇ ਹਨ, ਉਹ 29 ਤਰੀਕ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪੇਸ਼ ਹੋ ਕੇ ਆਪਣਾ ਪੱਖ ਰੱਖਣਗੇ।

ਕਾਂਗਰਸ ਵੱਲੋਂ ਲਏ ਗਏ ਇਸ ਫੈਸਲੇ ਤੋਂ ਸਾਫ਼ ਹੈ ਕਿ ਪਾਰਟੀ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦਾ ਸਿਆਸੀ ਟਕਰਾਅ ਟਾਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ ਪ੍ਰਤੀ ਆਪਣੀ ਵਚਨਬੱਧਤਾ ਦਿਖਾਉਣਾ ਚਾਹੁੰਦੀ ਹੈ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।