ਪੰਜਾਬ ਚ ਵੱਡਾ ਸੜਕ ਹਾਦਸਾ; ਤਿੰਨ ਨੌਜਵਾਨ ਦੀ ਮੌਤ

Top Trending News ਪੰਜਾਬ

 

ਪੰਜਾਬ ਚ ਵੱਡਾ ਸੜਕ ਹਾਦਸਾ; ਤਿੰਨ ਨੌਜਵਾਨ ਦੀ ਮੌਤ

ਫ਼ਰੀਦਕੋਟ 28 ਜੂਨ, 2026- ਫ਼ਰੀਦਕੋਟ-ਕੋਟਕਪੂਰਾ ਰੋਡ ’ਤੇ ਦੇਰ ਰਾਤ ਇੱਕ ਬੇਹੱਦ ਭਿਆਨਕ ਅਤੇ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੜਕ ਕਿਨਾਰੇ ਖ਼ਰਾਬ ਖੜ੍ਹੇ ਇੱਕ ਟਰੱਕ ਨਾਲ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਹੋਣ ਕਾਰਨ ਬਾਈਕ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਮ੍ਰਿਤਕਾਂ ਦੀ ਪਛਾਣ ਨਵਜੋਤ ਸਿੰਘ, ਜੱਸ ਸਿੰਘ, ਰਵੀ ਸਿੰਘ ਅਨੁਸਾਰ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਿਟੀ ਪੁਲੀਸ ਫ਼ਰੀਦਕੋਟ ਦੀ ਟੀਮ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ।

ਪੁਲੀਸ ਵੱਲੋਂ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਤਿੰਨਾਂ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਅਤੇ ਅਗਲੇਰੀ ਕਾਰਵਾਈ ਲਈ ਫ਼ਰੀਦਕੋਟ ਦੇ ਪ੍ਰਸਿੱਧ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਪਹੁੰਚਾਇਆ ਗਿਆ ਹੈ। ਇਸ ਮੰਦਭਾਗੀ ਘਟਨਾ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।