Rain Alert: ਪੰਜਾਬ ‘ਚ ਅੱਜ ਪਵੇਗਾ ਮੀਂਹ; ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਚੰਡੀਗੜ੍ਹ, 28 ਜੂਨ 2026-
ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅੱਜ (28 ਜੂਨ) ਤੋਂ ਲੈ ਕੇ 2 ਜੁਲਾਈ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੀਂਹ ਦੇ ਨਾਲ-ਨਾਲ ਇਨ੍ਹਾਂ ਦਿਨਾਂ ਦੌਰਾਨ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ, 28 ਜੂਨ ਤੋਂ 2 ਜੁਲਾਈ ਦੇ ਵਿਚਕਾਰ ਪੰਜਾਬ ਦੇ ਮੁੱਖ ਸ਼ਹਿਰਾਂ ਜਿਵੇਂ ਕਿ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਬਠਿੰਡਾ ਵਿੱਚ ਮੀਂਹ ਦਾ ਅਲਰਟ ਜਾਰੀ ਰਹੇਗਾ।
ਮੌਸਮ ਵਿਭਾਗ ਅਨੁਸਾਰ ਇਸ ਸਮੇਂ ਦੌਰਾਨ ਬਾਰਿਸ਼ ਦੇ ਨਾਲ-ਨਾਲ ਬੱਦਲ ਗਰਜਣ ਅਤੇ ਬਿਜਲੀ ਡਿੱਗਣ (ਚਮਕਣ) ਦੀ ਵੀ ਪੂਰੀ ਸੰਭਾਵਨਾ ਹੈ।
ਇਸ ਮੌਸਮ ਦੀ ਤਬਦੀਲੀ ਨਾਲ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਵੱਡੀ ਰਾਹਤ ਮਿਲਣ ਦੀ ਉਮੀਦ ਹੈ।



