ਪੰਜਾਬੀ ਯੂਨੀਵਰਸਿਟੀ ਸਕਾਲਰਸ਼ਿਪ ਘਪਲਾ; ਹੁਣ ED ਕਰੇਗੀ ਜਾਂਚ- ਰਿਕਾਰਡ ਤਲਬ

Top Trending News ਪੰਜਾਬ

 

ਪੰਜਾਬੀ ਯੂਨੀਵਰਸਿਟੀ ਸਕਾਲਰਸ਼ਿਪ ਘਪਲਾ; ਹੁਣ ED ਕਰੇਗੀ ਜਾਂਚ- ਰਿਕਾਰਡ ਤਲਬ

ਪਟਿਆਲਾ, 30 ਜੂਨ 2026

ਪੰਜਾਬੀ ਯੂਨੀਵਰਸਿਟੀ ਵਿੱਚ ਕੁਝ ਸਾਲ ਪਹਿਲਾਂ ਹੋਏ ਕਰੋੜਾਂ ਰੁਪਏ ਦੇ ਕਥਿਤ ਸਕਾਲਰਸ਼ਿਪ ਘਪਲੇ ਦੇ ਮਾਮਲੇ ਵਿੱਚ ਹੁਣ ਕੇਂਦਰ ਸਰਕਾਰ ਦੀ ਪ੍ਰਮੁੱਖ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੱਡੀ ਦਸਤਕ ਦੇ ਦਿੱਤੀ ਹੈ। ਇਸ ਕਾਰਵਾਈ ਤੋਂ ਬਾਅਦ ਘਪਲੇ ਨਾਲ ਜੁੜੇ ਲੋਕਾਂ ਵਿੱਚ ਹੜਕੰਪ ਮਚ ਗਿਆ ਹੈ।

ਪੰਜਾਬੀ ਟ੍ਰਿਬਿਊਨ ਦੀ ਖਬਰ ਦੇ ਮੁਤਾਬਿਕ ਕੇਂਦਰੀ ਏਜੰਸੀ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮਨੀ ਲਾਂਡਰਿੰਗ ਰੋਕੂ ਐਕਟ (PMLA), 2002 ਤਹਿਤ ਰਸਮੀ ਤੌਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਈ.ਡੀ. ਨੇ ਪਟਿਆਲਾ ਦੇ ਸਬ-ਰਜਿਸਟਰਾਰ ਦਫ਼ਤਰ ਨੂੰ ਇੱਕ ਅਧਿਕਾਰਤ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ ਮਾਮਲੇ ਦੇ ਮੁੱਖ ਮੁਲਜ਼ਮਾਂ ਦੇ ਨਾਂ ‘ਤੇ ਰਜਿਸਟਰਡ ਚੱਲ-ਅਚੱਲ ਜਾਇਦਾਦਾਂ ਦਾ ਪੂਰਾ ਰਿਕਾਰਡ ਮੰਗਿਆ ਗਿਆ ਹੈ।

ਪੰਜਾਬੀ ਯੂਨੀਵਰਸਿਟੀ ਵਿੱਚ ਕੁਝ ਸਾਲ ਪਹਿਲਾਂ ਵਿਦਿਆਰਥੀਆਂ ਦੇ ਵਜ਼ੀਫ਼ੇ (Scholarship) ਦੇ ਨਾਂ ‘ਤੇ ਕਰੋੜਾਂ ਰੁਪਏ ਦਾ ਫਰਜ਼ੀਵਾੜਾ ਸਾਹਮਣੇ ਆਇਆ ਸੀ। ਹੁਣ ਕੇਂਦਰੀ ਏਜੰਸੀ ਵੱਲੋਂ ਪੈਸਿਆਂ ਦੇ ਲੈਣ-ਦੇਣ (Money Trail) ਅਤੇ ਇਸ ਘਪਲੇ ਦੇ ਪੈਸੇ ਨਾਲ ਬਣਾਈਆਂ ਗਈਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।