- SC ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ
ਚੰਡੀਗੜ੍ਹ,30 ਜੂਨ (ਦੇਸ਼ ਕਲਿੱਕ ਬਿਊਰੋ): ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਸੂ-ਮੋਟੋ-ਨੋਟਿਸ ਲੈਂਦਿਆਂ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਇਸ਼ਤਿਹਾਰ ਵਿੱਚ ਅਨੂਸੂਚਿਤ ਜਾਤੀਆਂ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਦੀ ਅਣਦੇਖੀ ਕਰਨ ਦੇ ਮਾਮਲੇ ਵਿਚ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਨੂੰ ਤਲਬ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਜਿਸ ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ 3 ਜੁਲਾਈ 2026 ਨੂੰ ਨਿੱਜੀ ਪੱਧਰ ਤੇ ਕਮਿਸ਼ਨ ਅੱਗੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।



