ਸਿੱਖਿਆ ਕ੍ਰਾਂਤੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦਾ ਜਬਰਦਸਤ ਬਦਲਾਅ – ਨੌਰੰਗ ਸਿੰਘ

Top Trending News ਪੰਜਾਬ
  • ਸਿੱਖਿਆ ਕ੍ਰਾਂਤੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦਾ ਜਬਰਦਸਤ ਬਦਲਾਅ – ਨੌਰੰਗ ਸਿੰਘ

ਸੁਹਾਣਾ, 1 ਜੁਲਾਈ (ਜਸਵੀਰ ਗੋਸਲ – ਦੇਸ਼ ਕਲਿੱਕ ਬਿਊਰੋ): ਜਿਹੜੇ ਮਾਪੇ ਕਹਿੰਦੇ ਸੀ ਅਸੀਂ ਸਰਕਾਰੀ ਸਕੂਲਾਂ ਵਿੱਚ ਆਪਣਾ ਬੱਚਾ ਨਹੀਂ ਭੇਜਣਾ ਉਹ ਅੱਜ ਸਰਕਾਰੀ ਸਕੂਲਾਂ ਦੀ ਕਰ ਰਹੇ ਨੇ ਪ੍ਰਸ਼ੰਸਾਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਟੇਟ ਅਵਾਰਡੀ ਨੌਰੰਗ ਸਿੰਘ ਨੇਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੁਹਾਣਾ ਵਿਖੇ ਕੀਤਾ ਉਹਨਾਂ ਨੇ ਕਿਹਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੇ ਪਿਛਲੇ ਸਾਲਾਂ ਦੇ ਵਿੱਚ ਪ੍ਰਤੀਯੋਗਤਾ ਟੈਸਟਾਂ ਵਿੱਚ ਮੱਲਾਂ ਮਾਰ ਕੇ ਸਰਕਾਰੀ ਸਕੂਲਾਂ ਦਾ ਨਾਮ ਰੋਸ਼ਨ ਕੀਤਾ ਹੈ ਜਿਸ ਕਰਕੇ ਅੱਜ ਸਰਕਾਰੀ ਸਕੂਲਾਂ ਦੇ ਵਿੱਚ ਦਾਖਲੇ ਵਧ ਰਹੇ ਹਨ ਉਹਨਾਂ ਨੇ ਕਿਹਾ ਕਿ ਸਰਕਾਰੀ ਸਕੂਲ ਵਿੱਚ ਇੰਟਰੈਕਟਿਵ ਪੈਨਲ ਅਤੇ ਲੇਟੈਸਟ ਅਧੂਨਿਕ ਤਕਨੀਕ ਨਾਲ ਬਣੇ ਹੋਏ ਕੰਪਿਊਟਰ ਸਰਕਾਰੀ ਸਕੂਲਾਂ ਦਾ ਸ਼ਿੰਗਾਰ ਬਣ ਰਹੇ ਹਨ ।

ਉਹਨਾਂ ਨੇ ਸਰਕਾਰੀ ਸਕੂਲਾਂ ਦੇ ਅਧਿਆਪਕ ਜੋ ਕਿ ਉੱਚ ਦਰਜੇ ਦੀ ਯੋਗਤਾਰੱਖਦੇ ਹਨਉਹਨਾਂ ਦੇ ਕਾਰਨ ਹੀ ਅੱਜ ਪੰਜਾਬ ਦਾ ਸਿੱਖਿਆ ਵਿਭਾਗ ਕੇਰਲਾ ਨੂੰ ਪਿੱਛੇ ਛੱਡ ਕੇ ਨੀਤੀ ਅਯੋਗ ਦੀ ਰਿਪੋਰਟ ਮੁਤਾਬਿਕ ਪਹਿਲੇ ਨੰਬਰ ਤੇ ਆਇਆ ਹੈ ।ਸਟੇਟ ਅਵਾਰਡੀ ਨੌਰੰਗ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਬਿਜਨਸ ਬਲਾਸਟਰ ਪ੍ਰੋਗਰਾਮ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਨੌਕਰੀ ਦੇਣ ਵਾਲੇ ਉਦਮੀ ਬਣਾਉਣ ਦਾ ਚੁੱਕਿਆ ਬੀੜਾ ਚੁੱਕਿਆ ਹੈ ।ਉਹਨਾਂ ਨੇ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਵੱਲੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਐਨ ਐਸ ਕਿਊ ਐਫ ਅਧੀਨ ਵੱਖੋ ਵੱਖਰੇ ਟਰੇਡ ਦੇਣ ਦੇ ਫੈਸਲੇ ਦੀ ਵੀ ਪ੍ਰਸ਼ੰਸਾ ਕੀਤੀ ਜਿਸ ਦੇ ਤਹਿਤ ਹੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਹੁਨਰ ਵਿਕਸਿਤ ਹੋਵੇਗਾ ।ਅਖੀਰ ਦੇ ਵਿੱਚ ਸਕੂਲ ਪ੍ਰਿੰਸੀਪਲ ਹਿਮਾਂਸ਼ੂ ਢਡ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਰੀਤਾ ਸਰਮਾ, ਸੁੱਦਾ ਜੈਨ, ਸਮੂਹ ਸਟਾਫ ਅਤੇ ਮੀਡੀਆ ਟੀਮ ਹਾਜਰ ਸੀ ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।