- ਭਾਰਤ ਅਤੇ ਪਾਕਿਸਤਾਨ ਦੀਆਂ 117 ਪ੍ਰਮੁੱਖ ਹਸਤੀਆਂ ਨੇ PM ਮੋਦੀ ਅਤੇ PM ਸ਼ਾਹਬਾਜ਼ ਸ਼ਰੀਫ ਨੂੰ ਲਿਖਿਆ ਪੱਤਰ
ਚੰਡੀਗੜ੍ਹ, 1 ਜੁਲਾਈ (ਦੇਸ਼ ਕਲਿੱਕ ਬਿਊਰੋ): ਦੋਵਾਂ ਦੇਸ਼ਾਂ ਦੀਆਂ 117 ਪ੍ਰਮੁੱਖ ਹਸਤੀਆਂ ਨੇ ਭਾਰਤ-ਪਾਕਿਸਤਾਨ ਸਬੰਧਾਂ ਨੂੰ ਬਿਹਤਰ ਬਣਾਉਣ ਲਈ ਪ੍ਰਧਾਨ ਮੰਤਰੀ ਮੋਦੀ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਇੱਕ ਪੱਤਰ ਲਿਖਿਆ ਹੈ। ਉਹ ਉਨ੍ਹਾਂ ਨੂੰ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਅਤੇ ਵਿਕਾਸ ਦੇ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਟਕਰਾਅ ਦੀ ਬਜਾਏ ਗੱਲਬਾਤ ਦੀ ਚੋਣ ਕਰਨ ਦੀ ਅਪੀਲ ਕੀਤੀ ਹੈ।
ਇਨ੍ਹਾਂ 117 ਹਸਤੀਆਂ ਵਿੱਚ ਸਾਬਕਾ ਅਧਿਕਾਰੀ, ਸਮਾਜਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਸ਼ਾਮਲ ਹਨ। ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ, ਮਹਿਬੂਬਾ ਮੁਫਤੀ ਅਤੇ ਆਰਜੇਡੀ ਸੰਸਦ ਮੈਂਬਰ ਮਨੋਜ ਝਾਅ ਸਮੇਤ 61 ਵਿਅਕਤੀਆਂ ਨੇ ਭਾਰਤ ਤੋਂ ਪੱਤਰ ‘ਤੇ ਦਸਤਖਤ ਕੀਤੇ ਹਨ, ਅਤੇ ਸਾਬਕਾ ਵਿਦੇਸ਼ ਮੰਤਰੀ ਖੁਰਸ਼ੀਦ ਮਹਿਮੂਦ ਕਸੂਰੀ ਸਮੇਤ 56 ਵਿਅਕਤੀਆਂ ਨੇ ਪਾਕਿਸਤਾਨ ਤੋਂ ਪੱਤਰ ‘ਤੇ ਦਸਤਖਤ ਕੀਤੇ ਹਨ।
ਇਹ ਪਹਿਲ ਅਜਿਹੇ ਸਮੇਂ ਵਿੱਚ ਆਈ ਹੈ ਜਦੋਂ ਹਾਲ ਹੀ ਦੇ ਮਹੀਨਿਆਂ ਵਿੱਚ ਭਾਰਤ ਅਤੇ ਪਾਕਿਸਤਾਨ ਦੇ ਸਬੰਧ ਤਣਾਅਪੂਰਨ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਲਗਾਤਾਰ ਵਧ ਰਹੀ ਦੁਸ਼ਮਣੀ ਦੋਵਾਂ ਦੇਸ਼ਾਂ ਦੇ ਵਿਕਾਸ, ਖੇਤਰੀ ਸਥਿਰਤਾ ਅਤੇ ਆਮ ਨਾਗਰਿਕਾਂ ਦੇ ਹਿੱਤਾਂ ਨੂੰ ਪ੍ਰਭਾਵਿਤ ਕਰ ਰਹੀ ਹੈ।



