Punjab News: ਘਰੇਲੂ ਕਲੇਸ਼ ਤੋਂ ਪਰੇਸ਼ਾਨ ਨੌਜਵਾਨ ਨੇ ਲਾਈਵ ਹੋ ਕੇ ਕੀਤੀ ਖੁਦਕੁਸ਼ੀ!

Top Trending News ਪੰਜਾਬ

 

Punjab News: ਘਰੇਲੂ ਕਲੇਸ਼ ਤੋਂ ਪਰੇਸ਼ਾਨ ਨੌਜਵਾਨ ਨੇ ਲਾਈਵ ਹੋ ਕੇ ਕੀਤੀ ਖੁਦਕੁਸ਼ੀ!

ਬਰਨਾਲਾ, 1 ਜੁਲਾਈ 2026

ਬਰਨਾਲਾ ਦੀ ਗੋਬਿੰਦ ਕਲੋਨੀ ਵਿੱਚ ਇੱਕ ਨੌਜਵਾਨ ਵੱਲੋਂ ਘਰੇਲੂ ਕਲੇਸ਼ ਅਤੇ ਮਾਨਸਿਕ ਪਰੇਸ਼ਾਨੀ ਦੇ ਚਲਦਿਆਂ ਸੋਸ਼ਲ ਮੀਡੀਆ ‘ਤੇ ਲਾਈਵ ਹੋਣ ਤੋਂ ਬਾਅਦ ਆਪਣੇ ਕਮਰੇ ਵਿੱਚ ਫ਼ਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਬੇਹੱਦ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਪ੍ਰਵੀਨ ਗਰਗ ਵਜੋਂ ਹੋਈ ਹੈ, ਜੋ ਚੰਡੀਗੜ੍ਹ ਵਿਖੇ ਫਾਈਨਾਂਸ ਵਿਭਾਗ ਵਿੱਚ ਨੌਕਰੀ ਕਰਦਾ ਸੀ।

ਮਿਲੀ ਜਾਣਕਾਰੀ ਅਨੁਸਾਰ, ਨੌਜਵਾਨ ਨੇ ਇਹ ਖ਼ੌਫਨਾਕ ਕਦਮ ਚੁੱਕਣ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਵੀਡੀਓ ਬਣਾਈ। ਇਸ ਘਟਨਾ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਨ੍ਹਾਂ ਨੇ ਵੀਡੀਓ ਦੇ ਅਧਾਰ ‘ਤੇ ਇਸ ਮਾਮਲੇ ਵਿੱਚ ਸ਼ਾਮਲ ਜ਼ਿੰਮੇਵਾਰ ਵਿਅਕਤੀਆਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਥਾਣਾ ਸਿਟੀ-1 ਬਰਨਾਲਾ ਵਿਖੇ ਪੁੱਜੇ ਮ੍ਰਿਤਕ ਦੇ ਪਿਤਾ ਦਰਸ਼ਨ ਕੁਮਾਰ ਨੇ ਹੰਝੂ ਭਰੀਆਂ ਅੱਖਾਂ ਨਾਲ ਦੱਸਿਆ ਕਿ ਉਨ੍ਹਾਂ ਦੇ ਵੱਡੇ ਲੜਕੇ ਮੋਹਿਤ ਗਰਗ ਦੇ ਸਹੁਰੇ ਪਰਿਵਾਰ ਵੱਲੋਂ ਉਨ੍ਹਾਂ ਦੇ ਪੂਰੇ ਪਰਿਵਾਰ ਨੂੰ ਲਗਾਤਾਰ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਸੀ। ਇੰਨਾ ਹੀ ਨਹੀਂ, ਸਹੁਰੇ ਪਰਿਵਾਰ ਵੱਲੋਂ ਵੱਡੇ ਲੜਕੇ ਦੇ ਖ਼ਿਲਾਫ਼ ਸੰਗਰੂਰ ਵਿਖੇ ਇੱਕ ਮਾਮਲਾ ਵੀ ਦਰਜ ਕਰਵਾਇਆ ਗਿਆ ਸੀ।

ਪਿਤਾ ਨੇ ਦੱਸਿਆ ਕਿ ਇਸੇ ਪਰੇਸ਼ਾਨੀ ਦੇ ਚਲਦਿਆਂ ਉਨ੍ਹਾਂ ਦਾ ਛੋਟਾ ਲੜਕਾ ਪ੍ਰਵੀਨ ਗਰਗ ਕਾਫੀ ਮਾਨਸਿਕ ਤਣਾਅ ਵਿੱਚ ਸੀ, ਜਿਸ ਨੇ ਅੰਤ ਤੰਗ ਆ ਕੇ ਆਪਣੇ ਕਮਰੇ ਵਿੱਚ ਪੱਖੇ ਨਾਲ ਫ਼ਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ। ਪੁਲਿਸ ਮੁਤਾਬਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਤੇ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਲਾਈਵ ਵੀਡੀਓ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਦੋਸ਼ੀਆਂ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।