- Big Breaking: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣਗੇ ਪੰਜਾਬ
ਚੰਡੀਗੜ੍ਹ, 02 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦੀ ਹੀ ਪੰਜਾਬ ਦੌਰੇ ‘ਤੇ ਆ ਰਹੇ ਹਨ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਹ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇੱਕ ਵੱਡੇ ਰੇਲਵੇ ਪ੍ਰੋਜੈਕਟ ਦਾ ਉਦਘਾਟਨ ਕਰਨਗੇ ਅਤੇ ਸੂਬੇ ਲਈ ਕਈ ਹੋਰ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕਰਨਗੇ। ਹਾਲਾਂਕਿ, ਦੌਰੇ ਦੀ ਮਿਤੀ ਨੂੰ ਅਜੇ ਤੱਕ ਅੰਤਿਮ ਰੂਪ ਨਹੀਂ ਦਿੱਤਾ ਗਿਆ ਹੈ।
ਹਾਲਾਂਕਿ ਬਿੱਟੂ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਉਹ ਅਜੇ ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਦੀਆਂ ਤਾਰੀਖਾਂ ‘ਤੇ ਮੋਹਰ ਲੱਗਣਾ ਅਜੇ ਬਾਕੀ ਹੈ, ਪਰ ਉਹ ਇਸੇ ਮਹੀਨੇ ਪੰਜਾਬ ਆਉਣਗੇ ਤੇ ਸੂਬੇ ਦੇ ਲੋਕਾਂ ਨੂੰ ਵੱਡੇ ਪ੍ਰਾਜੈਕਟ ਦੇ ਕੇ ਜਾਣਗੇ।
ਇਸ ਤੋਂ ਪਹਿਲਾਂ, 1 ਫਰਵਰੀ ਨੂੰ, ਪ੍ਰਧਾਨ ਮੰਤਰੀ ਨੇ ਜਲੰਧਰ ਵਿੱਚ ਡੇਰਾ ਸੱਚਖੰਡ ਬੱਲਾਂ ਦਾ ਦੌਰਾ ਕੀਤਾ ਸੀ। ਉੱਥੇ, ਉਨ੍ਹਾਂ ਨੇ ਮੱਥਾ ਟੇਕਿਆ ਅਤੇ ਸੰਤ ਨਿਰੰਜਨ ਦਾਸ ਨਾਲ ਮੁਲਾਕਾਤ ਕੀਤੀ। ਇਸ ਦੌਰੇ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋਆਬਾ ਖੇਤਰ ਵਿੱਚ ਦਲਿਤ ਵੋਟਰਾਂ ਨੂੰ ਲੁਭਾਉਣ ਲਈ ਭਾਜਪਾ ਦੀ ਵੱਡੀ ਰਣਨੀਤੀ ਦਾ ਹਿੱਸਾ ਮੰਨਿਆ ਜਾ ਰਿਹਾ ਸੀ।



