Big stir in Punjab Congress! ਪੰਜਾਬ ਕਾਂਗਰਸ ‘ਚ ਵੱਡੀ ਹਲਚਲ: ਸਾਬਕਾ CM ਚੰਨੀ ਦੀ ਮੋਰਿੰਡਾ ਰਿਹਾਇਸ਼ ‘ਤੇ ਦਿੱਗਜ ਆਗੂਆਂ ਦਾ ਮਹਾਜੁਟਾਨ; 50 ਤੋਂ ਵੱਧ ਸਾਬਕਾ ਮੰਤਰੀ ਤੇ ਵਿਧਾਇਕ ਪਹੁੰਚੇ
ਮੋਰਿੰਡਾ ਵਿਖੇ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ‘ਤੇ ਹੋ ਰਹੀ ਅਹਿਮ ਮੀਟਿੰਗ ਨਾਲ ਸਿਆਸਤ ਗਰਮਾਈ
ਓ.ਪੀ. ਸੋਨੀ, ਭਾਰਤ ਭੂਸ਼ਣ ਆਸ਼ੂ, ਗੁਰਪ੍ਰੀਤ ਕਾਂਗੜ, ਤ੍ਰਿਪਤ ਰਜਿੰਦਰ ਬਾਜਵਾ ਅਤੇ ਮੁਹੰਮਦ ਸਦੀਕ ਸਮੇਤ ਕਈ ਵੱਡੇ ਚਿਹਰੇ ਸ਼ਾਮਲ
ਮੋਰਿੰਡਾ, 3 ਜੁਲਾਈ 2026 (Big stir in Punjab Congress) – ਪੰਜਾਬ ਕਾਂਗਰਸ ਦੇ ਅੰਦਰੂਨੀ ਸਿਆਸੀ ਹਲਕਿਆਂ ਤੋਂ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਸਥਿਤ ਰਿਹਾਇਸ਼ ਵਿਖੇ ਕਾਂਗਰਸ ਦੇ ਦਿੱਗਜ ਆਗੂਆਂ ਦਾ ਇੱਕ ਬਹੁਤ ਵੱਡਾ ਇਕੱਠ ਹੋਇਆ ਹੈ।
ਇਸ ਅਹਿਮ ਮੀਟਿੰਗ ਵਿੱਚ ਕਾਂਗਰਸ ਦੇ ਕਈ ਸਾਬਕਾ ਮੰਤਰੀ, ਮੌਜੂਦਾ ਤੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਵਿਸ਼ੇਸ਼ ਤੌਰ ‘ਤੇ ਪਹੁੰਚੇ ਹਨ। ਸੂਤਰਾਂ ਮੁਤਾਬਕ ਚੰਨੀ ਦੀ ਰਿਹਾਇਸ਼ ‘ਤੇ ਤਕਰੀਬਨ 50 ਤੋਂ ਵੱਧ ਪ੍ਰਮੁੱਖ ਆਗੂਆਂ ਦੀ ਮੌਜੂਦਗੀ ਨੇ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਹਲਚਲ ਤੇਜ਼ ਕਰ ਦਿੱਤੀ ਹੈ।
ਚਰਨਜੀਤ ਸਿੰਘ ਚੰਨੀ ਵੱਲੋਂ ਬੁਲਾਈ ਗਈ ਇਸ ਮੀਟਿੰਗ ਵਿੱਚ ਸਾਬਕਾ ਡਿਪਟੀ ਸੀ.ਐਮ. ਓ.ਪੀ. ਸੋਨੀ, ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ਹਨ।
ਇਨ੍ਹਾਂ ਤੋਂ ਇਲਾਵਾ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਮੌਜੂਦਾ ਸੀਨੀਅਰ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਅਤੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵੀ ਮੋਰਿੰਡਾ ਪਹੁੰਚ ਚੁੱਕੇ ਹਨ। ਇਸ ਦੇ ਨਾਲ ਹੀ ਸਾਬਕਾ ਸੰਸਦ ਮੈਂਬਰ (MP) ਅਤੇ ਮਸ਼ਹੂਰ ਗਾਇਕ ਮੁਹੰਮਦ ਸਦੀਕ ਵੀ ਇਸ ਮੀਟਿੰਗ ਦਾ ਹਿੱਸਾ ਬਣੇ ਹਨ।



