ਮਾਨਸਾ ਤੋਂ ਦਿਲ ਕੰਬਾਊ ਖ਼ਬਰ: ਆਰਥਿਕ ਤੰਗੀ ਦੇ ਚਲਦਿਆਂ ਵਿਧਵਾ ਮਾਂ ਨੇ 3 ਮਾਸੂਮ ਬੱਚਿਆਂ ਦਾ ਗਲਾ ਘੁੱਟ ਕੇ ਕੀਤੀ ਖੁਦਕੁਸ਼ੀ

Top Trending News ਪੰਜਾਬ

 

ਮਾਨਸਾ ਤੋਂ ਦਿਲ ਕੰਬਾਊ ਖ਼ਬਰ: ਆਰਥਿਕ ਤੰਗੀ ਦੇ ਚਲਦਿਆਂ ਵਿਧਵਾ ਮਾਂ ਨੇ 3 ਮਾਸੂਮ ਬੱਚਿਆਂ ਦਾ ਗਲਾ ਘੁੱਟ ਕੇ ਕੀਤੀ ਖੁਦਕੁਸ਼ੀ

ਮਾਨਸਾ 3 ਜੁਲਾਈ 2026- ਮਾਨਸਾ ਦੇ ਵਾਰਡ ਨੰਬਰ 3 ਵਿੱਚ ਇੱਕ ਬੇਹੱਦ ਦਿਲ ਕੰਬਾਊ ਅਤੇ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਕਿਰਾਏ ਦੇ ਮਕਾਨ ਵਿੱਚ ਰਹਿਣ ਵਾਲੀ ਇੱਕ 35 ਸਾਲਾ ਵਿਧਵਾ ਮਜ਼ਦੂਰ ਔਰਤ ਨੇ ਆਪਣੇ ਤਿੰਨ ਮਾਸੂਮ ਬੱਚਿਆਂ ਦੀ ਗਲਾ ਘੁੱਟ ਕੇ ਹੱਤਿਆ ਕਰਨ ਤੋਂ ਬਾਅਦ ਖੁਦ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।

ਜਾਣਕਾਰੀ ਮੁਤਾਬਕ ਇਹ ਖ਼ੌਫ਼ਨਾਕ ਘਟਨਾ ਵੀਰਵਾਰ ਦੁਪਹਿਰ ਵੇਲੇ ਵਾਪਰੀ, ਪਰ ਇਸ ਦਾ ਪਤਾ ਸ਼ਾਮ ਦੇ ਸਮੇਂ ਲੱਗਿਆ। ਜਦੋਂ ਪਰਿਵਾਰ ਦਾ ਕੋਈ ਰਿਸ਼ਤੇਦਾਰ ਉਨ੍ਹਾਂ ਦੇ ਘਰ ਆਇਆ, ਤਾਂ ਅੰਦਰ ਦਾ ਮੰਜ਼ਰ ਦੇਖ ਕੇ ਉਸ ਦੇ ਹੋਸ਼ ਉੱਡ ਗਏ।

ਮ੍ਰਿਤਕ ਔਰਤ ਦੀ ਪਛਾਣ ਸੰਦੀਪ ਕੌਰ (35) ਪਤਨੀ ਮਰਹੂਮ ਨਿੱਕਾ ਸਿੰਘ ਵਜੋਂ ਹੋਈ ਹੈ। ਸੰਦੀਪ ਕੌਰ ਨੇ ਖੁਦਕੁਸ਼ੀ ਵਰਗਾ ਖ਼ੌਫ਼ਨਾਕ ਕਦਮ ਚੁੱਕਣ ਤੋਂ ਪਹਿਲਾਂ ਆਪਣੇ ਤਿੰਨ ਬੱਚਿਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ, ਜਿਨ੍ਹਾਂ ਵਿੱਚ ਬੇਟੀ ਕਾਲੋ (ਉਮਰ 12 ਸਾਲ), ਬੇਟੀ ਮੋਟੋ (ਉਮਰ 7 ਸਾਲ). ਬੇਟਾ ਵਿਸ਼ਵਾਸ (ਉਮਰ ਮਹਿਜ਼ ਡੇਢ ਸਾਲ) ਸ਼ਾਮਲ ਸਨ।

ਬੱਚਿਆਂ ਦਾ ਗਲਾ ਘੁੱਟਣ ਤੋਂ ਬਾਅਦ ਸੰਦੀਪ ਕੌਰ ਨੇ ਖੁਦ ਗਲ ਵਿੱਚ ਰੱਸਾ ਪਾ ਕੇ ਫਾਹਾ ਲੈ ਲਿਆ। ਦੱਸਿਆ ਜਾ ਰਿਹਾ ਹੈ ਕਿ ਸੰਦੀਪ ਕੌਰ ਦੇ ਪਤੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਅਤੇ ਉਹ ਮਜ਼ਦੂਰੀ ਕਰਕੇ ਕਿਰਾਏ ਦੇ ਮਕਾਨ ਵਿੱਚ ਆਪਣੇ ਬੱਚਿਆਂ ਦਾ ਪੇਟ ਪਾਲ ਰਹੀ ਸੀ।

ਸ਼ੁਰੂਆਤੀ ਤੌਰ ‘ਤੇ ਇਸ ਖੁਦਕੁਸ਼ੀ ਦਾ ਮੁੱਖ ਕਾਰਨ ਘਰ ਦੀ ਭਾਰੀ ਆਰਥਿਕ ਤੰਗੀ (ਗਰੀਬੀ) ਨੂੰ ਮੰਨਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ 2 ਮਾਨਸਾ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲਿਆ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਥਾਣਾ ਮੁਖੀ ਕੁਲਵੰਤ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇੱਕ ਔਰਤ ਵੱਲੋਂ ਆਪਣੇ ਬੱਚਿਆਂ ਨੂੰ ਮਾਰ ਕੇ ਖੁਦਕੁਸ਼ੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਔਰਤ ਨੇ ਅਜਿਹਾ ਖ਼ੌਫ਼ਨਾਕ ਕਦਮ ਕਿਉਂ ਚੁੱਕਿਆ, ਇਸ ਦੇ ਅਸਲ ਕਾਰਨਾਂ ਦਾ ਹਾਲੇ ਪੂਰੀ ਤਰ੍ਹਾਂ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।