ਮੁਹਾਲੀ: ਏਕਮ ਢਿੱਲੋਂ ਕਤਲ ਕਾਂਡ ‘ਚ ਪਤਨੀ ਸੀਰਤ ਕੌਰ ਨੂੰ ਉਮਰ ਕੈਦ, 9 ਸਾਲ ਬਾਅਦ ਮਿਲਿਆ ਇਨਸਾਫ਼!

Top Trending News ਪੰਜਾਬ

 

ਮੁਹਾਲੀ: ਏਕਮ ਢਿੱਲੋਂ ਕਤਲ ਕਾਂਡ ‘ਚ ਪਤਨੀ ਸੀਰਤ ਕੌਰ ਨੂੰ ਉਮਰ ਕੈਦ, 9 ਸਾਲ ਬਾਅਦ ਮਿਲਿਆ ਇਨਸਾਫ਼!

ਮੁਹਾਲੀ, 4 ਜੁਲਾਈ 2026

ਲਗਭਗ ਨੌਂ ਸਾਲ ਪਹਿਲਾਂ ਮੁਹਾਲੀ ਵਿੱਚ ਵਾਪਰੇ ਬਹੁ-ਚਰਚਿਤ ਏਕਮ ਢਿੱਲੋਂ ਕਤਲ ਮਾਮਲੇ ਵਿੱਚ ਅੱਜ ਅਦਾਲਤ ਨੇ ਇਤਿਹਾਸਕ ਫੈਸਲਾ ਸੁਣਾਉਂਦਿਆਂ ਮੁਲਜ਼ਮ ਪਤਨੀ ਸੀਰਤ ਕੌਰ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਫੈਸਲੇ ਨਾਲ ਪੀੜਤ ਪਰਿਵਾਰ ਨੂੰ ਲੰਬੇ ਇੰਤਜ਼ਾਰ ਤੋਂ ਬਾਅਦ ਇਨਸਾਫ਼ ਮਿਲਿਆ ਹੈ।

ਜ਼ਿਕਰਯੋਗ ਹੈ ਕਿ ਸਾਲ 2017 ਵਿੱਚ ਮੁਹਾਲੀ ਦੇ ਫੇਜ਼-3ਬੀ1 ਇਲਾਕੇ ਵਿੱਚੋਂ ਇੱਕ ਅਜਿਹੀ ਦਿਲ ਕੰਬਾਊ ਘਟਨਾ ਸਾਹਮਣੇ ਆਈ ਸੀ, ਜਿਸ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਸੀ। ਪੁਲਿਸ ਨੂੰ ਇੱਕ ਸੂਟਕੇਸ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਸੀ, ਜਿਸ ਦੀ ਪਛਾਣ ਏਕਮ ਢਿੱਲੋਂ ਵਜੋਂ ਹੋਈ ਸੀ। ਮ੍ਰਿਤਕ ਦੀ ਲਾਸ਼ ਨੂੰ ਬੇਰਹਿਮੀ ਨਾਲ ਸੂਟਕੇਸ ਵਿੱਚ ਬੰਦ ਕੀਤਾ ਗਿਆ ਸੀ।

ਇਸ ਮਾਮਲੇ ਵਿੱਚ ਪੁਲਿਸ ਨੇ ਏਕਮ ਦੀ ਪਤਨੀ ਸੀਰਤ ਕੌਰ ਨੂੰ ਮੁੱਖ ਦੋਸ਼ੀ ਵਜੋਂ ਨਾਮਜ਼ਦ ਕੀਤਾ ਸੀ। ਜਾਂਚ ਦੌਰਾਨ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਸੀਰਤ ਕੌਰ ਨੇ ਇੱਕ ਸਾਜ਼ਿਸ਼ ਤਹਿਤ ਆਪਣੇ ਪਤੀ ਏਕਮ ਢਿੱਲੋਂ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਇੰਨਾ ਹੀ ਨਹੀਂ, ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਪਤਨੀ ਨੇ ਮੌਕੇ ਤੋਂ ਸਬੂਤ ਮਿਟਾਉਣ ਦੀ ਪੂਰੀ ਕੋਸ਼ਿਸ਼ ਕੀਤੀ ਸੀ, ਤਾਂ ਜੋ ਉਹ ਕਾਨੂੰਨ ਦੀਆਂ ਅੱਖਾਂ ਵਿੱਚ ਧੂੜ ਝੋਕ ਸਕੇ।

ਪਿਛਲੇ ਨੌਂ ਸਾਲਾਂ ਤੋਂ ਇਹ ਕੇਸ ਅਦਾਲਤ ਵਿੱਚ ਚੱਲ ਰਿਹਾ ਸੀ। ਕੱਲ੍ਹ ਮੁਹਾਲੀ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਅਤੇ ਪੇਸ਼ ਕੀਤੇ ਗਏ ਠੋਸ ਸਬੂਤਾਂ ਦੇ ਆਧਾਰ ‘ਤੇ ਸੀਰਤ ਕੌਰ ਨੂੰ ਦੋਸ਼ੀ ਮੰਨਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਕਾਨੂੰਨੀ ਮਾਹਿਰਾਂ ਦਾ ਕਹਿਣਾ ਹੈ ਕਿ ਸਬੂਤਾਂ ਦੀ ਮਜ਼ਬੂਤੀ ਅਤੇ ਨਿਰਪੱਖ ਜਾਂਚ ਕਾਰਨ ਹੀ ਦੋਸ਼ੀ ਨੂੰ ਸਜ਼ਾ ਮਿਲੀ ਹੈ। ਇਸ ਫੈਸਲੇ ਨੇ ਇੱਕ ਵਾਰ ਫਿਰ ਇਹ ਸਾਬਿਤ ਕਰ ਦਿੱਤਾ ਹੈ ਕਿ ਕਾਨੂੰਨ ਤੋਂ ਕੋਈ ਵੀ ਉੱਪਰ ਨਹੀਂ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।