ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮ ਕੈਬਨਿਟ ਮੰਤਰੀ ਬੈਂਸ ਦੇ ਘਰ ਅੱਗੇ ਦੇਣਗੇ ਧਰਨਾ

Top Trending News ਪੰਜਾਬ
  • ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮ ਕੈਬਨਿਟ ਮੰਤਰੀ ਬੈਂਸ ਦੇ ਘਰ ਅੱਗੇ ਦੇਣਗੇ ਧਰਨਾ

ਸ੍ਰੀ ਅਨੰਦਪੁਰ ਸਾਹਿਬ, 4 ਜੁਲਾਈ (ਦੇਸ਼ ਕਲਿੱਕ ਬਿਊਰੋ): ਸਥਾਨਕ ਬਖਸੀਵਾਲਾ ਰੋਡ ਸ਼ਹਿਰ ਸੁਨਾਮ ਵਿਖੇ ਬਣੇ ਸੀਵਰੇਜ ਟਰੀਟਮੈਂਟ ਪਲਾਂਟ ਉੱਪਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ ਤੇ ਲੇਬਰ ਯੂਨੀਅਨ ਰਜਿ, 23 ਦੇ ਸੂਬਾ ਆਗੂਆਂ ਦੇ ਵੱਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਜਥੇਬੰਦੀ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਵਿਸ਼ੇਸ਼ ਤੌਰ ਤੇ ਪਹੁੰਚੇ।

ਇਸ ਮੌਕੇ ਵੱਖ ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ 4 ਜੂਨ 2026 ਨੂੰ ਹੋਈ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਸੀ ਕਿ 15 ਜੂਨ 2026 ਤੋਂ ਲੈ ਕੇ 30 ਜੂਨ 2026  ਤੱਕ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ  ਆਊਟ ਸੋਰਸ ਮੁਲਾਜ਼ਮਾਂ ਨੂੰ ਸਿੱਧਾ ਵਿਭਾਗ ਵਿੱਚ ਲਿਆ ਕੇ ਮਰਜ ਕਰਕੇ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਇੱਕ ਮਹੀਨੇ ਦਾ ਅਰਸਾ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਸੀਵਰੇਜ ਬੋਰਡ ਦੇ ਕੱਚੇ ਮੁਲਾਜ਼ਮਾਂ ਨੂੰ ਧੋਖੇ ਵਿੱਚ ਰੱਖਿਆ ਜਾ ਰਿਹਾ ਹੈ।

ਜਿਸ ਦੇ ਰੋਸ ਵਜੋਂ ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਘਰ ਅੱਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਪਣੇ ਪਰਿਵਾਰਾਂ ਤੇ ਬੱਚਿਆਂ ਸਮੇਤ 15 ਜੁਲਾਈ 2026 ਨੂੰ ਪੱਕਾ ਧਰਨਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸੂਬਾ ਜਨਰਲ ਸਕੱਤਰ ਗਗਨਦੀਪ ਸਿੰਘ ਸੁਨਾਮ, ਗੁਰਵਿੰਦਰ ਸਿੰਘ ਧਾਲੀਵਾਲ, ਗਗਨਦੀਪ ਸ਼ਰਮਾ, ਜਗਜੀਤ ਸ਼ਰਮਾ ਦਿੜਬਾ, ਸੰਦੀਪ ਸਿੰਘ, ਗੁਰਵਿੰਦਰ ਸਿੰਘ,  ਜਗਦੀਪ ਸਿੰਘ,ਬਲਦੇਵ ਗਿਰ ,ਜਗਪ੍ਰੀਤ ਸਿੰਘ,ਵਿਸ਼ਾਲ ਗਰਗ, ਸ਼ਿਆਮ ਸਿੰਘ ਮੇਜਰ ਸਿੰਘ ਮਨਜੀਤ ਸਿੰਘ ਸੁਖਬੀਰ ਸਿੰਘ ਦੀਪਕ ਸਿੰਘ ਸੁਖਬੀਰ ਸਿੰਘ ਆਦਿ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।