Breaking- ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ਸਖ਼ਤ: ED ਨੂੰ ਨੋਟਿਸ ਜਾਰੀ ਕਰਕੇ ਮੰਗੀ ‘ਸਟੇਟਸ ਰਿਪੋਰਟ’

Top Trending News ਪੰਜਾਬ

 

Sanjeev Arora’s bail plea! ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ਸਖ਼ਤ: ED ਨੂੰ ਨੋਟਿਸ ਜਾਰੀ ਕਰਕੇ ਮੰਗੀ ‘ਸਟੇਟਸ ਰਿਪੋਰਟ’

Sanjeev Arora’s bail plea! ਚੰਡੀਗੜ੍ਹ/ਗੁਰੂਗ੍ਰਾਮ, 07 ਜੁਲਾਈ 2026- ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਸੰਜੀਵ ਅਰੋੜਾ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕੀਤਾ ਹੈ।

ਮਾਨਯੋਗ ਅਦਾਲਤ ਨੇ ਇਸ ਪੂਰੇ ਮਾਮਲੇ ਦੀ ਮੌਜੂਦਾ ਸਥਿਤੀ ਬਾਰੇ ਈਡੀ ਤੋਂ ਵਿਸਥਾਰਪੂਰਵਕ ‘ਸਟੇਟਸ ਰਿਪੋਰਟ’ (Status Report) ਤਲਬ ਕਰ ਲਈ ਹੈ।

ਦੂਜੇ ਪਾਸੇ, ਸੰਜੀਵ ਅਰੋੜਾ ਨਾਲ ਜੁੜੇ ਇਸੇ ਮਨੀ ਲਾਂਡਰਿੰਗ ਮਾਮਲੇ ਦੀ ਰੈਗੂਲਰ ਸੁਣਵਾਈ ਗੁਰੂਗ੍ਰਾਮ ਦੀ ਵਿਸ਼ੇਸ਼ ਅਦਾਲਤ ਵਿੱਚ ਵੀ ਬਰਾਬਰ ਚੱਲ ਰਹੀ ਹੈ। ਗੁਰੂਗ੍ਰਾਮ ਅਦਾਲਤ ਨੇ ਕੇਸ ਦੀ ਅਗਲੀ ਕਾਰਵਾਈ ਅਤੇ ਸੁਣਵਾਈ ਲਈ 10 ਜੁਲਾਈ ਦੀ ਤਾਰੀਖ਼ ਤੈਅ ਕੀਤੀ ਹੈ।

ਜ਼ਿਕਰਯੋਗ ਹੈ ਕਿ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਸੰਜੀਵ ਅਰੋੜਾ ਫਿਲਹਾਲ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ ਦੇ ਬਚਾਅ ਪੱਖ ਵੱਲੋਂ ਲਗਾਤਾਰ ਅਦਾਲਤੀ ਰਾਹਤ ਲੈਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।