Punjab News: ਦਰਦਨਾਕ ਸੜਕ ਹਾਦਸੇ ‘ਚ ਬਜ਼ੁਰਗ ਵਿਅਕਤੀ ਦੀ ਮੌਤ

Top Trending News ਪੰਜਾਬ

 

Punjab News: ਦਰਦਨਾਕ ਸੜਕ ਹਾਦਸੇ ‘ਚ ਬਜ਼ੁਰਗ ਵਿਅਕਤੀ ਦੀ ਮੌਤ

ਨੂਰਪੁਰਬੇਦੀ, 7 ਜੁਲਾਈ 2026:

ਨੂਰਪੁਰਬੇਦੀ ਦੇ ਪਿੰਡ ਸਰਾਏ ਨੇੜੇ ਅੱਜ ਇੱਕ ਬੇਹੱਦ ਦੁਖਦਾਈ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਸਕੂਟਰੀ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਹੋਈ ਜ਼ਬਰਦਸਤ ਟੱਕਰ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਮ੍ਰਿਤਕ ਦੀ ਪਛਾਣ 58 ਸਾਲਾ ਦਿਲਬਾਗ ਸਿੰਘ ਪੁੱਤਰ ਦੌਲਤ ਸਿੰਘ, ਵਾਸੀ ਪਿੰਡ ਬੈਂਸ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਦਿਲਬਾਗ ਸਿੰਘ ਜੋ ਕਿ ਨਾਲਾਗੜ੍ਹ ਦੀ ਇੱਕ ਪ੍ਰਾਈਵੇਟ ਫੈਕਟਰੀ ਵਿੱਚ ਨੌਕਰੀ ਕਰਦਾ ਸੀ, ਰੋਜ਼ਾਨਾ ਦੀ ਤਰ੍ਹਾਂ ਅੱਜ ਆਪਣੀ ਸਕੂਟਰੀ ‘ਤੇ ਸਵਾਰ ਹੋ ਕੇ ਪਿੰਡ ਬੈਂਸ ਤੋਂ ਬੁੰਗਾ ਸਾਹਿਬ ਵੱਲ ਜਾ ਰਿਹਾ ਸੀ। ਜਿਵੇਂ ਹੀ ਉਹ ਪਿੰਡ ਸਰਾਏ ਦੇ ਨਜ਼ਦੀਕ ਪਹੁੰਚਿਆ ਤਾਂ ਸਾਹਮਣੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੇ ਇੱਕ ਮੋਟਰਸਾਈਕਲ ਸਵਾਰ, ਜਿਸ ਦੀ ਪਛਾਣ ਅਵਤਾਰ ਸਿੰਘ ਪੁੱਤਰ ਭਜਨ ਸਿੰਘ ਵਾਸੀ ਪਿੰਡ ਨੋਧੇਮਾਜਰਾ ਵਜੋਂ ਹੋਈ ਹੈ, ਨਾਲ ਉਸ ਦੀ ਟੱਕਰ ਹੋ ਗਈ।

ਟੱਕਰ ਇੰਨੀ ਭਿਆਨਕ ਸੀ ਕਿ ਦਿਲਬਾਗ ਸਿੰਘ ਸੜਕ ‘ਤੇ ਡਿੱਗ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸਾ ਵਾਪਰਦਿਆਂ ਹੀ ਆਸ-ਪਾਸ ਦੇ ਲੋਕਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਜ਼ਖ਼ਮੀ ਦਿਲਬਾਗ ਸਿੰਘ ਨੂੰ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾਇਆ, ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ। ਮਾਮਲੇ ਦੀ ਜਾਂਚ ਕਰ ਰਹੇ ਆਈ.ਓ. ਹੈੱਡ ਕਾਂਸਟੇਬਲ ਅਮਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਹਾਦਸੇ ਸਬੰਧੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਗਲੇਰੀ ਜਾਂਚ ਜਾਰੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।