ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਕਪਾਹ ਦੇ ਬੀਜਾਂ ‘ਤੇ ਦਿੱਤੀ ਜਾਵੇਗੀ 33 ਫੀਸਦੀ ਸਬਸਿਡੀ

Top Trending News ਪੰਜਾਬ
  • ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਕਪਾਹ ਦੇ ਬੀਜਾਂ ‘ਤੇ ਦਿੱਤੀ ਜਾਵੇਗੀ 33 ਫੀਸਦੀ ਸਬਸਿਡੀ
  • ਨਰਮਾ ਬੀਜ ਸਬਸਿਡੀ ਲਈ ਅਰਜ਼ੀਆਂ ਦੀ ਮਿਤੀ ‘ਚ 10 ਜੁਲਾਈ ਤੱਕ ਵਾਧਾ

ਬਠਿੰਡਾ, 8 ਜੁਲਾਈ (ਦੇਸ਼ ਕਲਿੱਕ ਬਿਊਰੋ): ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਅਤੇ ਸੂਬੇ ਚ ਖੇਤੀ ਵਿਭਿੰਨਤਾ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਦੇਸੀ ਅਤੇ ਬੀ.ਟੀ. ਕਪਾਹ (ਨਰਮੇ) ਦੀ ਖੇਤੀ ਕਰਨ ਵਾਲੇ ਕਿਸਾਨਾਂ ਲਈ ਬੀਜਾਂ ‘ਤੇ 33 ਫੀਸਦੀ ਸਬਸਿਡੀ ਦੇਣ ਦਾ ਐਲਾਨ ਕੀਤਾ ਗਿਆ ਸੀ ਜਿਸ ਦੀ ਮਿਆਦ ਵਿਚ ਵਾਧਾ ਕੀਤਾ ਗਿਆ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ, ਬਠਿੰਡਾ ਡਾ. ਹਰਪ੍ਰੀਤ ਪਾਲ ਕੌਰ ਨੇ ਸਾਂਝੀ ਕੀਤੀ।

ਉਨ੍ਹਾਂ ਦੱਸਿਆ ਕਿ ਕਿਸਾਨ ਵੀਰਾਂ ਵੱਲੋਂ ਨਰਮਾ ਬੀਜ ਸਬਸਿਡੀ ਸਕੀਮ ਹੇਠ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ ਹੁਣ ਵਧਾ ਕੇ 10 ਜੁਲਾਈ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਸਬਸਿਡੀ ਵੱਧ ਤੋਂ ਵੱਧ 5 ਏਕੜ ਤੱਕ ਹੀ ਦਿੱਤੀ ਜਾਵੇਗੀ। ਕਿਸਾਨ ਵੀਰ ਸਬਸਿਡੀ ਸਬੰਧੀ ਬੇਨਤੀ ਪੱਤਰ ਆਨ ਲਾਈਨ https://agrimachinerypb.com/ ਪੋਰਟਲ ਉੱਤੇ ਭਰ ਸਕਦੇ ਹਨ ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਕਿਸਾਨਾਂ ਨੇ ਅਜੇ ਤੱਕ ਸਬਸਿਡੀ ਲਈ ਅਪਲਾਈ ਨਹੀਂ ਕੀਤਾ, ਉਹ ਵਧਾਈ ਗਈ ਮਿਤੀ ਦਾ ਲਾਭ ਉਠਾਉਂਦੇ ਹੋਏ 10 ਜੁਲਾਈ ਤੱਕ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਉਣ।

ਸਬਸਿਡੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਵੱਲੋਂ ਪ੍ਰਵਾਨਤ ਬੀਜਾਂ ਦੀਆਂ ਕਿਸਮਾਂ ‘ਤੇ ਹੀ ਮਿਲੇਗੀ। ਵਧੇਰੇ ਜਾਣਕਾਰੀ ਲਈ ਕਿਸਾਨ ਬਲਾਕ ਖੇਤੀਬਾੜੀ ਅਫ਼ਸਰ ਜਾਂ ਮੁੱਖ ਖੇਤੀਬਾੜੀ ਅਫ਼ਸਰ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਬਠਿੰਡਾ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ-ਵੱਧ ਇਸ ਸਕੀਮ ਦਾ ਲਾਹਾ ਲੈਣ ਨੂੰ ਯਕੀਨੀ ਬਣਾਉਣ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।