Punjab News: ਸਕੂਲੀ ਬੱਚਿਆਂ ਦੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ

Top Trending News ਪੰਜਾਬ

 

Punjab News: ਸਕੂਲੀ ਬੱਚਿਆਂ ਦੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ

ਨਕੋਦਰ, 8 ਜੁਲਾਈ 2026

ਨਕੋਦਰ ਦੇ ਚੱਕ ਵੇਡਲ ਨੇੜੇ ਅੱਜ ਸਵੇਰੇ ਸਕੂਲੀ ਬੱਸਾਂ ਦਾ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ, ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਕੂਲੀ ਬੱਸਾਂ ਵਿਦਿਆਰਥੀਆਂ ਨੂੰ ਲੈ ਕੇ ਸਕੂਲ ਜਾ ਰਹੀਆਂ ਸਨ।

ਅਚਾਨਕ ਰਸਤੇ ਵਿੱਚ ਬੱਸਾਂ ਦੇ ਆਪਸ ਵਿੱਚ ਟਕਰਾ ਜਾਣ ਕਾਰਨ ਉੱਥੇ ਹਾਹਾਕਾਰ ਮੱਚ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸਾਂ ਦੇ ਅਗਲੇ ਹਿੱਸੇ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਘਟਨਾ ਸਥਾਨ ‘ਤੇ ਮੌਜੂਦ ਲੋਕਾਂ ਅਤੇ ਰਾਹਗੀਰਾਂ ਨੇ ਦੱਸਿਆ ਕਿ ਆਵਾਜ਼ ਇੰਨੀ ਤੇਜ਼ ਸੀ ਕਿ ਆਸ-ਪਾਸ ਦੇ ਲੋਕ ਤੁਰੰਤ ਮੌਕੇ ‘ਤੇ ਇਕੱਠੇ ਹੋ ਗਏ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਲੋਕਾਂ ਅਤੇ ਰਾਹਗੀਰਾਂ ਨੇ ਬਿਨਾਂ ਕਿਸੇ ਦੇਰੀ ਦੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਲੋਕਾਂ ਨੇ ਬੱਸਾਂ ਵਿੱਚ ਫਸੇ ਬੱਚਿਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਅਤੇ ਤੁਰੰਤ ਐਂਬੂਲੈਂਸਾਂ ਨੂੰ ਬੁਲਾਇਆ ਗਿਆ। ਜ਼ਖ਼ਮੀ ਬੱਚਿਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ। ਇਸ ਘਟਨਾ ਨੇ ਮਾਪਿਆਂ ਵਿੱਚ ਡਰ ਪੈਦਾ ਕਰ ਦਿੱਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।