ਸਿੱਖਾਂ ਨਾਲ ਹੋਈਆਂ ਵਧੀਕੀਆਂ ਨੂੰ ਬਿਆਨ ਕਰਦੀ ਫਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਕਰੇਗੀ ਰੋਸ ਮਾਰਚ

Top Trending News ਪੰਜਾਬ ਮਨੋਰੰਜਨ
  • ਸਿੱਖਾਂ ਨਾਲ ਹੋਈਆਂ ਵਧੀਕੀਆਂ ਨੂੰ ਬਿਆਨ ਕਰਦੀ ਫਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਕਰੇਗੀ ਰੋਸ ਮਾਰਚ

ਅੰਮ੍ਰਿਤਸਰ, 9 ਜੁਲਾਈ: ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸਿੱਖਾਂ ਨਾਲ ਹੋਈਆਂ ਵਧੀਕੀਆਂ ਨੂੰ ਬਿਆਨ ਕਰਦੀ ਫ਼ਿਲਮ ‘ਸਤਲੁਜ’ ’ਤੇ ਰੋਕ ਲਗਾਉਣ ਦੇ ਵਿਰੋਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 10 ਜੁਲਾਈ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਰੋਸ ਮਾਰਚ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਫਿਲਮ ਸਤਲੁਜ ਵਿਚ ਜਿਥੇ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਮਨੁੱਖੀ ਅਧਿਕਾਰਾਂ ਲਈ ਕੀਤੇ ਕਾਰਜਾਂ ਨੂੰ ਬਿਆਨ ਕੀਤਾ ਗਿਆ ਹੈ, ਉਥੇ ਇਸ ਫਿਲਮ ਵਿਚ ਸਿੱਖ ਨੌਜੁਆਨਾਂ ਨਾਲ ਹੋਏ ਪੁਲਿਸ ਅੱਤਿਆਚਾਰਾਂ ਨੂੰ ਵੀ ਦਰਸਾਇਆ ਗਿਆ ਹੈ।

ਭਾਈ ਜਸਵੰਤ ਸਿੰਘ ਖਾਲੜਾ ਨੇ ਉਨ੍ਹਾਂ ਬੇਕਸੂਰ ਨੌਜੁਆਨਾਂ ਨੂੰ ਇਨਸਾਫ਼ ਦਵਾਉਣ ਲਈ ਸੰਘਰਸ਼ ਕੀਤਾ, ਜਿਨ੍ਹਾਂ ਦੇ ਪੁਲਿਸ ਨੇ ਝੂਠੇ ਮੁਕਾਬਲੇ ਬਣਾਏ। ਇਸ ਫਿਲਮ ਨੇ ਸਰਕਾਰੀ ਪ੍ਰਬੰਧ ਵੱਲੋਂ ਸਿੱਖਾਂ ਨਾਲ ਕੀਤੀਆਂ ਵਧੀਕੀਆਂ ਨੂੰ ਜਗ-ਜਾਹਿਰ ਕੀਤਾ ਹੈ। ਸਰਕਾਰ ਨੇ ਇਸ ਫਿਲਮ ’ਤੇ ਰੋਕ ਲਗਾ ਕੇ ਸੱਚ ਦੀ ਅਵਾਜ਼ ਨੂੰ ਦਬਾਉਣ ਦਾ ਯਤਨ ਕੀਤਾ ਹੈ, ਜੋ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ। ਉਨ੍ਹਾਂ ਕਿਹਾ ਕਿ ਸ਼੍ਰੋੋਮਣੀ ਕਮੇਟੀ ਇਸ ਸਬੰਧੀ ਆਪਣਾ ਰੋਸ ਜਾਹਿਰ ਕਰਨ ਅਤੇ ਸਰਕਾਰ ਤੱਕ ਅਵਾਜ਼ ਪਹੁੰਚਾਉਣ ਲਈ ਭਲਕੇ 10 ਜੁਲਾਈ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਰੋਸ ਮਾਰਚ ਕਰੇਗੀ ਅਤੇ ਇਸ ਸਬੰਧੀ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।